ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ(ਚੰਡੀਗੜ੍ਹ) ਵੱਲੋਂ ਭਲਕੇ ਮਨਾਇਆ ਜਾਵੇਗਾ ਪ੍ਰੈਸ ਦਿਹਾੜਾ
ਪੰਜਾਬੀ ਭਾਸ਼ਾ ਤੇ ਪੱਤਰਕਾਰੀ ਨੂੰ ਚੁਣੌਤੀਆਂ ਵਿਸ਼ੇ ਤੇ ਵਿਚਾਰ-ਚਰਚਾ
ਚੰਡੀਗੜ੍ਹ,15ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ(ਚੰਡੀਗੜ੍ਹ) ਵੱਲੋਂ ਪੰਜਾਬੀ ਲੇਖਕ ਸਭਾ(ਰਜਿ.) ਚੰਡੀਗੜ੍ਹ ਦੇ ਸਹਿਯੋਗ ਨਾਲ ਕੱਲ੍ਹ 16 ਨਵੰਬਰ ਦਿਨ ਮੰਗਲਵਾਰ ਨੂੰ ਸਵੇੇਰੇ 10:30ਵਜੇ ਪੰਜਾਬ ਕਲਾ ਭਵਨ ਸੈਕਟਰ-16 ਚੰਡੀਗੜ੍ਹ ਵਿਖੇ ਕੌਮਾਂਤਰੀ ਪ੍ਰੈੱਸ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬੀ ਭਾਸ਼ਾ ਤੇ ਪੱਤਰਕਾਰੀ ਨੂੰ ਚੁਣੌਤੀਆਂ ਵਿਸ਼ੇ ਤੇ ਵਿਚਾਰ ਚਰਚਾ ਹੋਵੇਗੀ। ਇਸ ਮੌਕੇ ਤੇ ਭਾਸ਼ਾਵਾਂ, ਖੇਡਾਂ ਤੇ ਸਿੱਖਿਆ ਮੰਤਰੀ ਪਦਮਸ੍ਰੀ ਪਰਗਟ ਸਿੰਘ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ।






















