ਅੱਜ ਦਾ ਮੌਸਮ
ਪੰਜਾਬ ਅਤੇ ਜੰਮੂ-ਕਸ਼ਮੀਰ ਸਮੇਤ ਇਹਨਾਂ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 2ਅਗਸਤ(ਵਿਸ਼ਵ ਵਾਰਤਾ)- ਦੇਸ਼ ਵਿੱਚ ਮੌਨਸੂਨ ਸਰਗਰਮ ਹੈ। ਰਾਜਧਾਨੀ ਦਿੱਲੀ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਪੰਜਾਬ ਵਿੱਚ ਅਗਲੇ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਸਕਾਈਮੇਟ ਦੀ ਰਿਪੋਰਟ ਅਨੁਸਾਰ ਅਗਸਤ ਦੇ ਪਹਿਲੇ ਹਫਤੇ ਵਿੱਚ ਮੀਂਹ ਪੈਂਦਾ ਰਹੇਗਾ। ਪਹਾੜੀ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਦੀ ਸੰਭਾਵਨਾ ਹੈ। ਦੱਖਣੀ ਭਾਰਤ ਵਿੱਚ ਮੌਨਸੂਨ ਕਮਜ਼ੋਰ ਰਹੇਗਾ। ਕਈ ਥਾਂ ਭਾਰੀ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ।
ਪੰਜਾਬ, ਜੰਮੂ -ਕਸ਼ਮੀਰ, ਲੱਦਾਖ, ਪੱਛਮੀ ਰਾਜਸਥਾਨ, ਓਡੀਸ਼ਾ, ਝਾਰਖੰਡ, ਪੂਰਬੀ ਉੱਤਰ ਪ੍ਰਦੇਸ਼, ਅੰਦਰੂਨੀ ਮਹਾਰਾਸ਼ਟਰ, ਅੰਦਰੂਨੀ ਕਰਨਾਟਕ, ਕੇਰਲਾ ਅਤੇ ਲਕਸ਼ਦੀਪ ਵਿੱਚ ਜ਼ੋਰਦਾਰ ਮੀਂਹ ਅਤੇ ਗਰਜ਼ -ਤੂਫ਼ਾਨ ਦੀ ਭਵਿੱਖਬਾਣੀ ਕੀਤੀ ਗਈ ਹੈ। ਪੂਰਬੀ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਵੱਖਰੇ ਸਥਾਨਾਂ ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼ ਅਤੇ ਸਿੱਕਮ ਦੇ ਵੱਖਰੇ ਸਥਾਨਾਂ ਤੇ ਭਾਰੀ ਬਾਰਸ਼ ਦੀ ਸੰਭਾਵਨਾ ਹੈ।ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਅਸਾਮ, ਮੇਘਾਲਿਆ ਅਤੇ ਗੁਜਰਾਤ ਦੇ ਵੱਖਰੇ ਸਥਾਨਾਂ ਤੇ ਭਾਰੀ ਬਾਰਿਸ਼ ਸੰਭਵ ਹੈ। ਭਾਰਤੀ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।