ਪੰਜਾਬ ਅਤੇ ਹਰਿਆਣਾ ‘ਚ ਫਿਰ ਫੜੀ ਕੋਰੋਨਾ ਨੇ ਰਫਤਾਰ
ਪੰਜਾਬ ‘ਚ 111 ਨਵੇਂ ਮਾਮਲੇ ਆਏ ਸਾਹਮਣੇ
ਚੰਡੀਗੜ੍ਹ,7ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ‘ਚ ਲਗਾਤਾਰ ਦੂਜੇ ਦਿਨ ਵੀ ਕੋਰੋਨਾ ਮਰੀਜ਼ ਦੀ ਮੌਤ ਹੋਣ ਨਾਲ ਅਪ੍ਰੈਲ ਮਹੀਨੇ ‘ਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 4 ਹੋ ਗਈ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ 111 ਨਵੇਂ ਮਰੀਜ਼ ਮਿਲੇ ਹਨ ਅਤੇ 61 ਕੋਰੋਨਾ ਮੁਕਤ ਹੋ ਗਏ ਹਨ। ਹੁਣ ਸੂਬੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 486 ਤੱਕ ਪਹੁੰਚ ਗਈ ਹੈ। ਵੀਰਵਾਰ ਨੂੰ ਹਰਿਆਣਾ ‘ਚ ਕੋਰੋਨਾ ਦੇ 318 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਗੁੜਗਾਓਂ ਵਿੱਚ ਇੱਕ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਹਿਮਾਚਲ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 389 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਕੇਂਦਰ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਅੱਜ ਰਾਜਾਂ ਦੇ ਸਿਹਤ ਮੰਤਰੀਆਂ ਨਾਲ ਗੱਲਬਾਤ ਕਰਨਗੇ।