ਪੰਜਾਬ ਅਤੇ ਹਰਿਆਣਾ ਵਿਚ ਕਿਸਾਨਾਂ ਨੇ ਮਨਾਇਆ ਕਾਲਾ ਦਿਵਸ
ਪੰਜਾਬ ਅਤੇ ਹਰਿਆਣਾ ਵਿਚ ਘਰਾਂ ਅਤੇ ਵਾਹਨਾਂ ‘ਤੇ ਕਿਸਾਨਾਂ ਨੇ ਲਹਿਰਾਏ ਕਾਲੇ ਝੰਡੇ
ਚੰਡੀਗੜ੍ਹ, 26 ਮਈ (ਵਿਸ਼ਵਵਰਤਾ): ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਦਿੱਲੀ ਬਾਰਡਰ ‘ਤੇ ਇਤਿਹਾਸਕ ਕਿਸਾਨ ਅੰਦੋਲਨ ਨੂੰ ਪੂਰੇ 6 ਮਹੀਨੇ ਹੋ ਗਏ ਹਨ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਆਪਣੇ ਘਰਾਂ ਅਤੇ ਵਾਹਨਾਂ ‘ਤੇ ਕਾਲੇ ਝੰਡੇ ਲਗਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ।
ਕਾਲੇ ਦਿਵਸ ਨੇ ਅੱਜ ਪੰਜਾਬ ਅਤੇ ਹਰਿਆਣਾ ਦੇ ਸਾਰੇ ਸ਼ਹਿਰਾਂ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ । ਇਸ ਦੇ ਨਾਲ ਹੀ ਬਹੁਤ ਸਾਰੇ ਕਿਸਾਨ ਕਾਲੇ ਦਿਵਸ ਨੂੰ ਮਨਾਉਣ ਲਈ ਦਿੱਲੀ ਬਾਰਡਰ ‘ਤੇ ਵੀ ਪਹੁੰਚੇ। ਕਿਸਾਨਾਂ ਨੇ ਬਠਿੰਡਾ ਦੇ ਅਜੀਤ ਰੋਡ ਚੌਕ ਵਿਖੇ ਨੌਜਵਾਨ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਨਾਰਾਜ਼ਗੀ ਜ਼ਾਹਿਰ ਕੀਤੀ। ਹਰਿਆਣਾ ਦੇ ਸਿਰਸਾ ਵਿੱਚ, ਕਿਸਾਨਾਂ ਨੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਤੋੜ ਦਿੱਤੇ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੀ ਕੋਠੀ ਵੱਲ ਜਾਣ ਵਾਲੇ ਰਸਤੇ ਤੇ ਪੁਤਲਾ ਫੂਕਿਆ।