ਪੰਜਾਬ ਅਤੇ ਹਰਿਆਣਾ ਵਿੱਚ ਇਸ ਦਿਨ ਤੋਂ ਮਾਨਸੂਨ ਦੇ ਐਕਟਿਵ ਹੋਣ ਦੀ ਸੰਭਾਵਨਾ
ਚੰਡੀਗੜ੍ਹ, 23ਜੂਨ(ਵਿਸ਼ਵ ਵਾਰਤਾ)-0ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਮਾਨਸੂਨ ਮਹਾਰਾਸ਼ਟਰ, ਬਿਹਾਰ, ਝਾਰਖੰਡ, ਗੁਜਰਾਤ-ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ ਅਤੇ ਪੱਛਮੀ ਬੰਗਾਲ ਵਿੱਚ ਪਹੁੰਚ ਗਿਆ ਹੈ। ਅਗਲੇ 3-4 ਦਿਨਾਂ ਵਿੱਚ ਮਾਨਸੂਨ ਇਨ੍ਹਾਂ ਸਾਰੇ ਰਾਜਾਂ ਨੂੰ ਪੂਰੀ ਤਰ੍ਹਾਂ ਕਵਰ ਕਰ ਸਕਦਾ ਹੈ। ਮੌਸਮ ਵਿਭਾਗ ਅਨੁਸਾਰ 27 ਜੂਨ ਤੱਕ ਮਾਨਸੂਨ ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਦਾਖਲ ਹੋ ਸਕਦਾ ਹੈ ਅਤੇ 3 ਜੁਲਾਈ ਤੱਕ ਇਨ੍ਹਾਂ ਰਾਜਾਂ ਨੂੰ ਪੂਰੀ ਤਰ੍ਹਾਂ ਕਵਰ ਕਰ ਲਵੇਗਾ।