ਇਸ ਸਮੇਂ ਦੀ ਵੱਡੀ ਖ਼ਬਰ
ਕੋਰੋਨਾ ਦਾ ਕਹਿਰ ਜਾਰੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਵੀ ਕੋਰੋਨਾ ਨੇ ਲਿਆ ਆਪਣੀ ਚਪੇਟ ਚ
ਚੀਫ ਜਸਟਿਸ ਦੀ ਅਦਾਲਤ ਦੇ ਸਾਰੇ ਕੇਸ ਮੁਲਤਵੀ
ਚੰਡੀਗੜ੍ਹ, 17 ਅਪ੍ਰੈਲ (ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀਸ਼ੰਕਰ ਝਾਅ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਜਿਸ ਤੋਂ ਬਾਅਦ ਉਹਨਾਂ ਦੀ ਅਦਾਲਤ ਦੇ ਸਾਰੇ ਕੇਸਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।