ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ ਕੁਮਾਰ ਵਿਸ਼ਵਾਸ਼ ਦੀ ਪਟੀਸ਼ਨ ਤੇ ਸੁਣਵਾਈ
ਪੜ੍ਹੋ ਕਦੋਂ ਸੁਣਾਇਆ ਜਾਵੇਗਾ ਫੈਸਲਾ
ਚੰਡੀਗੜ੍ਹ,27 ਅਪ੍ਰੈਲ(ਵਿਸ਼ਵ ਵਾਰਤਾ)- ਕੁਮਾਰ ਵਿਸ਼ਵਾਸ਼ ਖਿਲਾਫ ਅਰਵਿੰਦ ਕੇਜਰੀਵਾਲ ਬਾਰੇ ਬਿਆਨਬਾਜੀ ਦੇਣ ਤੇ ਰੋਪੜ੍ਹ ਥਾਣੇ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਦੇ ਲਈ ਪਾਈ ਗਈ ਪਟੀਸ਼ਨ ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਜਿਸ ਤੇ ਹਾਈਕੋਰਟ ਵੱਲੋਂ ਸੋਮਵਾਰ ਨੂੰ ਫੈਸਲਾ ਸੁਣਾਇਆ ਜਾਵੇਗਾ।