-ਪੰਜਾਬ ‘ਚ ਪ੍ਰਵੇਸ਼ ਕਰਨ ਜਾਂ ਲੰਘਣ ਵਾਲੇ ਯਾਤਰੀਆਂ ਦੀ ਈ-ਰਜਿਸਟ੍ਰੇਸ਼ਨ ਲਾਜਮੀ-ਕੁਮਾਰ ਅਮਿਤ
-ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਕੋਵਾ ਐਪ ਜਾਂ ਵੈਬਲਿੰਕ ਰਾਹੀਂ ਰਜਿਸਟ੍ਰੇਸ਼ਨ ਜਰੂਰੀ
ਪਟਿਆਲਾ, 6 ਜੁਲਾਈ (ਵਿਸ਼ਵ ਵਾਰਤਾ)-
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਨੋਵਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਤਹਿਤ ਸੂਬੇ ਅੰਦਰ ਸੜਕੀ, ਰੇਲ ਜਾਂ ਹਵਾਈ ਰਸਤੇ ਰਾਹੀਂ ਦਾਖਲ ਹੋਣ ਜਾਂ ਲੰਘਣ ਵਾਲਿਆਂ ਲਈ ਲਾਜਮੀ ਕੀਤੀ ਗਈ ਈ ਰਜਿਸਟਰੇਸ਼ਨ ਸਬੰਧੀਂ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਐਸ.ਐਸ.ਪੀ. ਪਟਿਆਲਾ, ਐਸ.ਡੀ.ਐਮਜ ਪਟਿਆਲਾ, ਸਮਾਣਾ, ਪਾਤੜਾਂ, ਨਾਭਾ, ਰਾਜਪੁਰਾ ਅਤੇ ਦੁੱਧਨ ਸਾਧਾਂ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ-ਕਮ-ਨੋਡਲ ਅਫ਼ਸਰ ਸ਼ੰਭੂ ਕਲਾਂ, ਸਿਵਲ ਸਰਜਨ ਪਟਿਆਲਾ, ਨੋਡਲ ਅਫ਼ਸਰ ਢਾਬੀ ਗੁੱਜਰਾਂ, ਪਾਤੜਾਂ, ਨੋਡਲ ਅਫ਼ਸਰ ਪਿਹੋਵਾ ਰੋਡ, ਦੇਵੀਗੜ੍ਹ ਅਤੇ ਨੋਡਲ ਅਫ਼ਸਰ ਚੀਕਾ ਰੋਡ, ਸਮਾਣਾ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਸਟੇਟ ਕੋਵਿਡ-19 ਕੰਟਰੋਲ ਰੂਮ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਅੱਜ ਰਾਤ ਤੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਈ-ਰਜਿਸਟ੍ਰੇਸ਼ਨ ਦੀ ਪ੍ਰਕ੍ਰਿਆ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਹਦਾਇਤਾਂ ਮੁਤਾਬਕ ਰੇਲਵੇ ਸਟੇਸ਼ਨ ਚੈਕ ਪੋਸਟਾਂ ਵੀ ਸਥਾਪਤ ਕੀਤੀਆਂ ਜਾਣਗੀਆਂ। ਸਰਕਾਰ ਦੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਯਾਤਰੀ ਆਪਣੇ ਘਰਾਂ ਤੋਂ ਆਰਾਮ ਨਾਲ ਆਨਲਾਈਨ ਸਵੈ-ਰਜਿਸਟਰ ਕਰਵਾ ਸਕਦੇ ਹਨ ਅਤੇ ਆਪਣੇ ਲਈ ਦਿੱਕਤ ਰਹਿਤ ਯਾਤਰਾ ਨੂੰ ਯਕੀਨੀ ਬਣਾ ਸਕਣਗੇ।
ਸੜਕੀ ਰਸਤੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਜਾਂ ਪੰਜਾਬ ਵਿੱਚੋਂ ਲੰਘਣ ਵਾਲੇਯਾਤਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਖਤੀ ਨਾਲ ਸਲਾਹ ਦਿੱਤੀ ਗਈ ਹੈ ਕਿ ਉਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਜਾਂ ਤਾਂ ਕੋਵਾ ਐਪ ਜਾਂ ਵੈਬ ਲਿੰਕhttps://cova.punjab.gov.
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਸੀਮਾਂ ‘ਤੇ ਚੈਕਿੰਗ ਪੁਆਇੰਟਾਂ ‘ਤੇ ਸਟਾਫ ਵੱਲੋਂ ਪ੍ਰਿੰਟ ਵਾਲੇ (QR) ਕੋਡ ਨੂੰ ਸਕੈਨ ਕੀਤਾ ਜਾਵੇਗਾ ਤੇ ਮੈਡੀਕਲ ਸਕਰੀਨਿੰਗ ਹੋਵੇਗੀ, ਇਸ ਦੌਰਾਨ ਕੋਵਿਡ ਦੇ ਲੱਛਣ ਸਾਹਮਣੇ ਆਉਣ ਦੀ ਸੂਰਤ ਵਿੱਚ ਸੀਮਾ ਚੈਕਿੰਗ ਪੁਆਇੰਟ ‘ਤੇ ਸਿਹਤ ਕਰਮਚਾਰੀਆਂ ਵੱਲੋਂ ਯਾਤਰੀ/ਯਾਤਰੀਆਂ ਦੀ ਸਹਾਇਤਾ ਅਤੇਮਾਰਗ ਦਰਸ਼ਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਮੁਸਾਫਰ ਜੋ ਸੂਬੇ ‘ਚ ਪ੍ਰਵੇਸ਼ ਕਰ ਰਹੇ ਹਨ ਅਤੇ ਸਿਰਫ ਇੱਥੋਂ ਗੁਜ਼ਰ ਨਹੀਂ ਰਹੇ, ਨੂੰ ਚੈੱਕ-ਪੁਆਇੰਟ ਸਫਲਤਾ ਨਾਲ ਪਾਰ ਕਰ ਲੈਣ ਤੋਂ ਬਾਅਦ ਜਿਨ੍ਹਾਂ ‘ਚ ਲੱਛਣ ਨਾ ਮਿਲੇ, ਨੂੰ 14 ਦਿਨਾਂ ਲਈ ਆਪਣੇ ਘਰਾਂ ਵਿੱਚ ਸਵੈ-ਏਕਾਂਤਵਾਸ ਰਹਿਣਾ ਹੋਵੇਗਾ। ਏਕਾਂਤਵਾਸ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਸਬੰਧੀ ਜਾਣਕਾਰੀ ਰੋਜ਼ਾਨਾ ਆਧਾਰ ‘ਤੇ ਹੈਲਪਲਾਈਨ ਨੰਬਰ 112 ਜਾਂ ਕੋਵਾ ਐਪ ਰਾਹੀਂ ਦੇਣੀ ਹੋਵੇਗੀ।
Latest Punjab News: ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ – ਕੁੱਲ 56.20 ਫੀਸਦੀ ਹੋਈ ਵੋਟਿੰਗ
Latest Punjab News: ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ - ਕੁੱਲ 56.20 ਫੀਸਦੀ ਹੋਈ ਵੋਟਿੰਗ ਕਪੂਰਥਲਾ , 21 ਦਸੰਬਰ (ਵਿਸ਼ਵ...