ਪੰਜਾਬ ਇਨਫ਼ੋਟੈੱਕ ਦੇ ਚੇਅਰਮੈਨ ਸੰਧੂ ਨੇ ਦਿੱਤਾ ਅਸਤੀਫਾ
ਹੋ ਸਕਦੇ ਹਨ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਿਲ
ਚੰਡੀਗੜ੍ਹ,10 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਇਨਫੋਟੈੱਕ ਦੇ ਚੇਅਰਮੈਨ ਐਸਐਮਐਸ ਸੰਧੂ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਹਨਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਚੰਨੀ ਨੂੰ ਭੇਜ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਵਿੱਚ ਪਿਛਲੇ ਦਿਨਾਂ ਤੋਂ ਚੱਲ ਰਹੇ ਕਲੇਸ਼ ਕਾਰਨ ਅਸਤੀਫਾ ਦੇ ਰਹੇ ਹਨ। ਉਹਨਾਂ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰੀਫ ਕੀਤੀ ਗਈ ਹੈ। ਉਹ ਕੈਪਟਨ ਅਮਰਿੰਦਰ ਸਿੰਘ ਨਾਲ ਜਾ ਸਕਦੇ ਹਨ।