ਪੰਜਾਬ ਇੰਜੀਨੀਅਰਿੰਗ ਕਾਲਜ(ਪੈਕ) ਦੇ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲੈਣ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਪਹੁੰਚੇ ਚੰਡੀਗੜ੍ਹ
ਮੁੱਖ ਮੰਤਰੀ ਖੱਟੜ ਅਤੇ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਕੀਤਾ ਸਵਾਗਤ
ਚੰਡੀਗੜ੍ਹ,16 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਇੰਜੀਨਿਅਰਿੰਗ ਕਾਲਜ(ਪੈਕ) ਨੇ 9 ਨਵੰਬਰ ਨੂੰ ਆਪਣੀ ਸਥਾਪਨਾ ਦੇ 100 ਸਾਲ ਪੂਰੇ ਕਰ ਲਏ ਹਨ।ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸ਼ਤਾਬਦੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਪਹੁੰਚ ਗਏ ਹਨ। ਚੰਡੀਗੜ੍ਹ ਪਹੁੰਚਣ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਉਹਨਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ,ਜੋ ਕਿ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਸੰਸਥਾ ਵਿੱਚ ਇੱਕ ਸ਼ਤਾਬਦੀ ਹਾਲ, ਹੋਸਟਲ ਬਲਾਕ ਅਤੇ ਸੈਮੀਕੰਡਕਟਰ ਲੈਬ ਦਾ ਉਦਘਾਟਨ ਕਰਨਗੇ।
President Ram Nath Kovind being received by Governor of Punjab, Shri Banwarilal Purohit, Governor of Haryana, Shri Bandaru Dattatreya and Chief Minister of Haryana, Shri Manohar Lal Khattar on his arrival at Chandigarh today. pic.twitter.com/y64X3onJXb
— President of India (@rashtrapatibhvn) November 16, 2021