ਪੰਜਾਬ ਕਾਂਗਰਸ ਵਿੱਚ ਇੱਕ ਵਾਰ ਫਿਰ ਤੋਂ ਵਧਣ ਲੱਗਾ ਅੰਦਰੂਨੀ ਕਲੇਸ਼
ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ
ਚੰਡੀਗੜ੍ਹ,29 ਅਗਸਤ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਇੱਕ ਵਾਰ ਫਿਰ ਤੋਂ ਵਧ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਖਹਿਰਾ ਨੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਦਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ। ਇਹ ਧਰਨਾ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਸਮਰਥਨ ਵਿੱਚ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਅਬੋਹਰ ਤੋਂ ਕਾਂਗਰਸੀ ਵਿਧਾਇਕ ਸੰਦੀਪ ਜਾਖੜ ਨੇ ਵੀ ਖਹਿਰਾ ਦੇ ਬਹਾਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਵਰਗੇ ਸੀਨੀਅਰ ਆਗੂ ਨੂੰ ਜਨਤਕ ਤੌਰ ‘ਤੇ ਝਿੜਕਣਾ ਪ੍ਰਧਾਨ ਦੇ ਹੰਕਾਰ ਨੂੰ ਦਰਸਾਉਂਦਾ ਹੈ।