ਪੰਜਾਬ ਕਾਂਗਰਸ ਚੋਣ ਸਕਰੀਨਿੰਗ ਕਮੇਟੀ ਦੀ ਮੀਟਿੰਗ ਥੋੜ੍ਹੀ ਦੇਰ ‘ਚ ਹੋਵੇਗੀ ਸ਼ੁਰੂ
ਉਮੀਦਵਾਰਾਂ ਦੀ ਪਹਿਲੀ ਸੂਚੀ ਹੋ ਸਕਦੀ ਹੈ ਜਾਰੀ
ਚੰਡੀਗੜ੍ਹ,5ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਵਿੱਚ ਹਲਚਲ ਤੇਜ਼ ਹੈ। ਅੱਜ ਪੰਜਾਬ ਕਾਂਗਰਸ ਚੋਣ ਸਕਰੀਨਿੰਗ ਕਮੇਟੀ ਦੀ ਮੀਟਿੰਗ 10:30ਦੇ ਕਰੀਬ ਦਿੱਲੀ ਵਿਖੇ ਹੋਵੇਗੀ। ਇਸ ਮੀਟਿੰਗ ਦੀ ਅਗਵਾਈ ਅਜੇ ਮਾਕਨ ਕਰਨਗੇ। ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਸੁਨੀਲ ਜਾਖੜ ਵੀ ਹਿੱਸਾ ਲੈਣਗੇ। ਇਸ ਮੀਟਿੰਗ ਵਿੱਚ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।






















