ਪੰਜਾਬ ਕਾਂਗਰਸ ਚੋਣ ਸਕਰੀਨਿੰਗ ਕਮੇਟੀ ਦੀ ਅੱਜ ਦਿੱਲੀ ਵਿੱਚ ਮੀਟਿੰਗ,ਉਮੀਦਵਾਰਾਂ ਦੀ ਪਹਿਲੀ ਸੂਚੀ ਹੋ ਸਕਦੀ ਹੈ ਜਾਰੀ
ਮੀਟਿੰਗ ਤੋਂ ਪਹਿਲਾਂ ਕੇਸੀ ਵੇਣੂਗੋਪਾਲ ਨੂੰ ਮਿਲੇ ਪੰਜਾਬੇ ਦੇ 4 ਮੰਤਰੀ
ਚੰਡੀਗੜ੍ਹ,4 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਵਿੱਚ ਹਲਚਲ ਤੇਜ਼ ਹੈ। ਇਸ ਹਲਚਲ ਵਿਚਾਲੇ ਪੰਜਾਬ ਦੇ ਚਾਰ ਮੰਤਰੀ ਦਿੱਲੀ ਪਹੁੰਚ ਗਏ ਹਨ। ਇਨ੍ਹਾਂ ਵਿੱਚ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਪਰਗਟ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਸਨ। ਉਨ੍ਹਾਂ ਨੇ ਦਿੱਲੀ ਵਿੱਚ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਨਾਂ ’ਤੇ ਚੋਣਾਂ ਲੜੀਆਂ ਜਾਣਗੀਆਂ।
ਵਰਨਣਯੋਗ ਹੈ ਕਿ ਅੱਜ ਸ਼ਾਮ ਨੂੰ ਦਿੱਲੀ ਵਿੱਚ ਸਕਰੀਨਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਣੀ ਹੈ। ਇਸ ‘ਚ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ‘ਤੇ ਮੋਹਰ ਲੱਗ ਸਕਦੀ ਹੈ। ਇਸ ਵਿੱਚ ਹਿੱਸਾ ਲੈਣ ਲਈ ਸਿੱਧੂ ਵੀ ਦਿੱਲੀ ਜਾਣਗੇ।