ਪੰਜਾਬ ਕਾਂਗਰਸ ਦਾ ਅਧਿਕਾਰਤ ਟਵਿੱਟਰ ਅਕਾਊਂਟ ਹੈਕ!
ਚੰਡੀਗੜ੍ਹ,11 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪਾਰਟੀ ਦੇ ਅਧਿਕਾਰਤ ਟਵਿੱਟਰ ਟਵਿੱਟਰ ਅਕਾਊਂਟ ਨੂੰ ਹੈਕ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਤੋਂ ਬਾਅਦ ਖਾਤੇ ਤੋਂ ਕਾਂਗਰਸ ਨਾਲ ਸਬੰਧਤ ਪੋਸਟਾਂ ਨੂੰ ਹਟਾ ਦਿੱਤਾ ਗਿਆ ਅਤੇ NFT ਵਪਾਰ ਨਾਲ ਸਬੰਧਤ ਸੁਨੇਹੇ @INCPunjab ਦੀ ID ਦੇ ਤਹਿਤ ਇਸ ਪ੍ਰਮਾਣਿਤ ਖਾਤੇ ਵਿੱਚ ਦਿਖਾਈ ਦੇਣ ਲੱਗੇ ਅਤੇ ਬਹੁਤ ਸਾਰੇ ਲੋਕ ਵੀ ਟੈਗ ਕੀਤੇ ਗਏ ਸਨ।
ਦੱਸਣਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਪੰਜਾਬ ਕਾਂਗਰਸ ਦੀ ਕਮਾਨ ਵਿਧਾਇਕ ਰਾਜਾ ਵੜਿੰਗ ਨੂੰ ਸੌਂਪੀ ਗਈ ਹੈ, ਜੋ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਉਪ ਨੇਤਾ ਡਾ: ਰਾਜ ਕੁਮਾਰ ਚੱਬੇਵਾਲ ਨੂੰ ਨਾਲ ਲੈ ਕੇ ਦਿੱਲੀ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਹਨ।