ਪੰਜਾਬ ਕਾਂਗਰਸ ਦਾ ਮਸਲਾ ਹੱਲ ਹੋ ਗਿਆ ਹੈ-ਰਾਹੁਲ ਗਾਂਧੀ

ਚੰਡੀਗੜ੍ਹ, 24ਜੁਲਾਈ(ਵਿਸ਼ਵ ਵਾਰਤਾ) ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਰਟੀ ਦੀ ਪੰਜਾਬ ਇਕਾਈ ਨਾਲ ਜੁੜੇ ਵਿਵਾਦ ਨੂੰ ਹੱਲ ਕਰ ਲਿਆ ਗਿਆ ਹੈ।ਉਹਨਾਂ ਨੇ ਇਹ ਟਿੱਪਣੀ ਉਸ ਦਿਨ ਕੀਤੀ ਜਦੋਂ ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਹੁਦਾ ਸੰਭਾਲਿਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਹਨਾਂ ਦੇ ਨਾਲ ਮੌਜੂਦ ਰਹੇ। ਪੰਜਾਬ ਕਾਂਗਰਸ ਦੇ ਮਸਲੇ ਬਾਰੇ ਜੁੜੇ ਸਵਾਲ ਤੇ ਪੱਤਰਕਾਰਾਂ ਨੂੰ ਕਿਹਾ ” ਇਹ ਹੱਲ ਕਰ ਲਿਆ ਗਿਆ ਹੈ, ਤੁਸੀਂ ਦੇਖ ਸਕਦੇ ਹੋ” ਦੱਸ ਦੱਇਏ ਕਿ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਅਤੇ ਉਹਨਾਂ ਦੇ ਨਾਲ ਚਾਰ ਹੋਰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਗਏ ਹਨ।
ਇਹ ਗੱਲ ਵਰਨਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਿਹਾ ਵਿਵਾਦ ਕਾਫੀ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ।






















