ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਲੈ ਕੇ ਪਰਨੀਤ ਕੌਰ ਦਾ ਵੱਡਾ ਬਿਆਨ
ਨਵਜੋਤ ਸਿੰਘ ਸਿੱਧੂ ਸਮੇਤ ਉਹਨਾਂ ਦੇ ਸਲਾਹਕਾਰਾਂ ਨੂੰ ਵੀ ਲਿਆ ਨਿਸ਼ਾਨੇ ਤੇ

ਚੰਡੀਗੜ੍ਹ,25 ਅਗਸਤ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਦੇ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਹੈ ਕਿ ਕਿਸੇ ਦੇ ਕਹਿਣ ਤੇ ਮੁੱਖ ਮੰਤਰੀ ਨਹੀਂ ਬਦਲਿਆ ਜਾਵੇਗਾ। ਇਸ ਦਾ ਫੈਸਲਾ ਕਾਂਗਰਸ ਹਾਈਕਮਾਨ ਕਰੇਗੀ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦੁਆਰਾ ਲਗਾਤਾਰ ਕੀਤੀ ਜਾ ਰਹੀ ਵਿਵਾਦਿਤ ਬਿਆਨਬਾਜ਼ੀ ਦੀ ਵੀ ਸਖਤ ਸਬਦਾਂ ਵਿੱਚ ਆਲੋਚਨਾ ਕੀਤੀ ਹੈ।ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਕੁੱਝ ਵੀ ਕਾਂਗਰਸ ਵਿੱਚ ਹੋ ਰਿਹਾ ਹੈ,ਉਸ ਦੇ ਲਈ ਨਵਜੋਤ ਸਿੱਧੂ ਜਿੰਮੇਵਾਰ ਹਨ।
ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜਾਰੀ ਤੇ ਉੱਠ ਰਹੇ ਸਵਾਲਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਕਈ ਮੋਰਚਿਆਂ ਤੇ ਜਿੱਤ ਦਵਾਈ ਹੈ,ਅਤੇ ਹਾਈਕਮਾਨ ਵੱਲੋਂ ਸੌਂਪੇ ਗਏ ਸਾਰੇ ਕੰਮਾਂ ਨੂੰ ਬਾਖੂਬੀ ਨਿਭਾਇਆ ਨਿਭਾਇਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਲਈ ਕੰਮ ਕਰਕੇ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਤੋਰਿਆ ਹੈ।






















