ਪੰਜਾਬ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਦੀ ਅੱਜ ਰਾਹੁਲ ਗਾਂਧੀ ਨਾਲ ਮੀਟਿੰਗ
ਚੰਡੀਗੜ੍ਹ,11 ਅਪ੍ਰੈਲ(ਵਿਸ਼ਵ ਵਾਰਤ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦੇ ਨਵੇਂ ਨਿਯੁਕਤ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਉਪ-ਨੇਤਾ ਡਾਕਟਰ ਰਾਜਕੁਮਾਰ ਚੱਬੇਵਾਲ ਵੱਲੋਂ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਜਾਵੇਗੀ। ਇਹਨਾਂ ਸਾਰਿਆਂ ਦੀ ਨਿਯੁਕਤੀ ਪਿੱਛੋਂ ਰਾਹੁਲ ਗਾਂਧੀ ਨਾਲ ਪਹਿਲੀ ਮੁਲਾਕਾਤ ਹੈ। ਹਾਲਾਂਕਿ ਇਸ ਮੀਟਿੰਗ ਨੂੰ ਸ਼ਿਸ਼ਟਾਚਾਰੀ ਮੀਟਿੰਗ ਹੀ ਦੱਸਿਆ ਜਾ ਰਿਹਾ ਹੈ ਪਰ ਜਿਸ ਤਰ੍ਹਾਂ ਕੱਲ੍ਹ ਪਾਰਟੀ ਵੱਲੋਂ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਨੂੰ ਪ੍ਰਧਾਨ ਦੀ ਨਿਯੁਕਤੀ ਤੇ ਸਵਾਲ ਚੁੱਕਣ ਤੋਂ ਬਾਅਦ ਪਾਰਟੀ ਤੋਂ ਬਾਹਰ ਦਾ ਰਾਸਤਾ ਦਿਖਾਇਆ ਗਿਆ ਹੈ ਉਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਕਾਂਗਰਸ ਸੰਗਠਨ ਵਿੱਚ ਅਨੁਸ਼ਾਸ਼ਨ ਭੰਗ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ।