ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਆਪਣੀ ਨਵੀਂ ਟੀਮ ਨਾਲ ਪਹੁੰਚੇ ਰਾਹੁਲ ਗਾਂਧੀ ਨੂੰ ਮਿਲਣ
ਚੰਡੀਗੜ੍ਹ,11 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ,ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਉਪ ਨੇਤਾ ਡਾ: ਰਾਜਕੁਮਾਰ ਚੱਬੇਵਾਲ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਹਨ। ਉਹਨਾਂ ਵੱਲੋਂ ਨਿਯੁਕਤੀਆਂ ਤੋਂ ਬਾਅਦ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ।























