ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਚਾਰ ਜਿਲ੍ਹਿਆਂ ਦੇ ਵਰਕਰਾਂ ਨਾਲ ਮੀਟਿੰਗ ਜਾਰੀ
ਰੋਪੜ੍ਹ,ਮੋਹਾਲੀ,ਫਤਿਹਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੇ ਆਹੁਦੇਦਾਰ ਤੇ ਵਰਕਰ ਬੈਠਕ ਵਿੱਚ ਮੌਜੂਦ

ਚੰਡੀਗੜ੍ਹ,30 ਜੁਲਾਈ(ਵਿਸ਼ਵ ਵਾਰਤਾ) ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਰੋਪੜ੍ਹ,ਮੋਹਾਲੀ,ਫਤਿਹਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੇ ਆਹੁਦੇਦਾਰਾਂ ਨਾਲ ਅਤੇ ਵਰਕਰਾਂ ਨਾਲ ਮੀਟਿੰਗ ਜਾਰੀ ਹੈ। ਖਬਰ ਹੈ ਕਿ ਇਸਤੋਂ ਬਾਅਦ ਸਿੱਧੂ ਪੰਜਾਬ ਦੇ ਦਲਿਤ ਭਾਈਚਾਰੇ ਨਾਲ ਜੁੜੇ ਵਿਧਾਇਕਾਂ ਨਾਲ ਵੀ ਮੀਟਿੰਗ ਕਰਨਗੇ।






















