ਪੰਜਾਬ ਕਾਂਗਰਸ ਦੇ ਬੁਲਾਰੇ ਗੁਰਵਿੰਦਰ ਸਿੰਘ ਬਾਲੀ ਨੇ ਦਿੱਤਾ ਅਸਤੀਫਾ
ਚੰਡੀਗੜ੍ਹ,28 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਗੁਰਵਿੰਦਰ ਸਿੰਘ ਬਾਲੀ ਨੇ ਵੀਰਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ 2019 ‘ਚ ਵੀ ਬਾਲੀ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਸਨ। ਪਰ,ਬਾਅਦ ਵਿੱਚ ਉਹਨਾਂ ਨੇ ਮੁੜ ਤੋਂ ਕਾਂਗਰਸ ਪਾਰਟੀ ਜੁਆਇਨ ਕਰ ਲਈ ਸੀ।























