ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਨਵਜੋਤ ਸਿੱਧੂ ਦੀ ਪ੍ਰੈੱਸ ਕਾਨਫਰੰਸ
ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵੀ ਨਾਲ
ਚੰਡੀਗੜ੍ਹ,16 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨਾਲ ਮਿਲ ਕੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਆਪਣੇ ਪੰਜਾਬ ਮਾੱਡਲ ਦੇ ਫਾਰਮੂਲੇ ਨੂੰ ਦੁਹਰਾਇਆ। ਉਹਨਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਮਿਲ ਕੇ ਪੰਜਾਬ ਲਈ ਕੰਮ ਕਰਨਗੇ। 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਦੇ ਚਹਿਰੇ ਬਾਰੇ ਪੁੱਛੇ ਜਾਣ ਤੇ ਹਰੀਸ਼ ਚੌਧਰੀ ਅਤੇ ਸਿੱਧੂ ਦੋਨਾਂ ਨੇ ਹੀ ਗੋਲਮੋਲ ਜਵਾਬ ਦਿੱਤਾ । ਉਹਨਾਂ ਨੇ ਕਿਹਾ ਕਿ ਚੋਣਾਂ ਲਈ ਟਿਕਟਾਂ ਦੀ ਵੰਡ ਮੈਰਿਟ ਦੇ ਆਧਾਰ ਤੇ ਹੋਵੇਗੀ।