ਪੰਜਾਬ ਰਾਜਨੀਤੀ ਤੋਂ ਵੱਡੀ ਖ਼ਬਰ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲੱਗਿਆ ਵੱਡਾ ਝਟਕਾ
ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਸਲਾਹਕਾਰ ਬਣਨ ਤੋਂ ਨਾਂਹ

ਚੰਡੀਗੜ੍ਹ, 12ਅਗਸਤ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਨਵੀਂ ਪਿਰਤ ਪਾਉਂਦਿਆਂ ਬੀਤੇ ਦਿਨੀਂ ਆਪਣੇ ਚਾਰ ਸਲਾਹਕਾਰਾਂ ਦੀ ਨਿਯੁਕਤੀ ਕੀਤੀ ਸੀ। ਪਰ ਨਵਜੋਤ ਸਿੰਘ ਸਿੱਧੂ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮੁਹੰਮਦ ਮੁਸਤਫਾ ਨੇ ਉਹਨਾਂ ਦਾ ਸਲਾਹਕਾਰ ਬਣਨ ਤੋਂ ਮਨ੍ਹਾਂ ਕਰ ਦਿੱਤਾ। ਮੁਹੰਮਦ ਮੁਸਤਫਾ ਦਾ ਕਹਿਣਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਤੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਪੇਸ਼ਕਸ਼ ਕੀਤੀ। ਮੁਹੰਮਦ ਮੁਸਤਫ਼ਾ ਨੇ ਕਿਹਾ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰ ਸਕਦੇ।
ਰਾਜਨੀਤਕ ਗਲਿਆਰਿਆਂ ਦੀ ਮੰਨੀਏ ਤਾਂ ਇਸ ਫੈਸਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਲਈ ਇੱਕ ਚੁਣੌਤੀ ਦੇਣ ਦੇ ਰੂਪ ਵਿਚ ਦੇਖਿਆ ਜਾ ਰਿਹਾ ਹੈ






















