ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਚੰਡੀਗੜ੍ਹ ਨਗਰ ਨਿਗਮ ਨੇ ਲਗਾਇਆ ਜ਼ੁਰਮਾਨਾ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,23 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਰਜਾਕਾਰੀ ਪ੍ਰਧਾਨ ਭਰਤ ਭੂਸ਼ਣ ਆਸ਼ੂ ਦਾ ਅਹੁਦਾ ਸੰਭਾਲ ਸਮਾਗਮ ਵਿਵਾਦਾਂ ਵਿੱਚ ਆ ਗਿਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਨਗਰ ਨਿਗਮ ਵੱਲੋਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ‘ਤੇ 29 ਹਜ਼ਾਰ 390 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ । ਇਹ ਜੁਰਮਾਨਾ ਚੰਡੀਗੜ੍ਹ ਵਿੱਚ ਬਿਨ੍ਹਾ ਮਨਜ਼ੂਰੀ ਪੋਸਟਰ ਅਤੇ ਬੈਨਰ ਲਗਾਉਣ ਕਾਰਨ ਲਗਾਇਆ ਗਿਆ ਹੈ।