ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਜਬਰਦਸਤ ਵਿਰੋਧ ਪ੍ਰਦਰਸ਼ਨ
ਰਾਜਭਵਨ ਜਾਂਦੇ ਕਾਂਗਰਸੀਆਂ ਨੂੰ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਨਾਲ ਰਾਸਤੇ ਵਿੱਚ ਹੀ ਰੋਕਿਆ;ਲਿਆ ਹਿਰਾਸਤ ਵਿੱਚ
ਦੇਖੋ ਵੀਡੀਓ
ਚੰਡੀਗੜ੍ਹ,16 ਜੂਨ(ਵਿਸ਼ਵ ਵਾਰਤਾ)- ਰਾਹੁਲ ਗਾਂਧੀ ਕੋਲੋਂ ਈਡੀ ਵੱਲੋਂ ਪੁੱਛਗਿੱਛ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਪੰਜਾਬ ਅਤੇ ਚੰਡੀਗੜ੍ਹ ਕਾਂਗਰਸ ਨੇ ਚੰਡੀਗੜ੍ਹ ‘ਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਦੋਂ ਕਾਂਗਰਸੀ ਰੋਸ ਪ੍ਰਦਰਸ਼ਨ ਕਰਨ ਲਈ ਗਵਰਨਰ ਹਾਊਸ ਪੁੱਜੇ ਤਾਂ ਉਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਨੇ ਰਸਤੇ ਵਿੱਚ ਹੀ ਰੋਕ ਲਿਆ। ਕਾਂਗਰਸੀਆਂ ਨੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਇਸ ਤੋਂ ਬਾਅਦ ਪੁਲਸ ਹਰਕਤ ‘ਚ ਆ ਗਈ ਅਤੇ ਉਨ੍ਹਾਂ ‘ਤੇ ਪਾਣੀ ਦੀ ਵਰਖਾ ਕੀਤੀ।ਜਿਸ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ 90 ਦੇ ਕਰੀਬ ਕਾਂਗਰਸੀਆਂ ਨੂੰ ਹਿਰਾਸਤ ‘ਚ ਲੈ ਲਿਆ। ਇਨ੍ਹਾਂ ਸਾਰਿਆਂ ਨੂੰ ਸੈਕਟਰ 3 ਦੇ ਥਾਣੇ ਵਿੱਚ ਰੱਖਿਆ ਗਿਆ ਹੈ।























