ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਅਨੰਦਿਤਾ ਮਿਤਰਾ ਨੇ ਸੰਭਾਲਿਆ ਚੰਡੀਗੜ੍ਹ ਨਗਰ ਨਿਗਮ ਕਮੀਸ਼ਨਰ ਦਾ ਆਹੁਦਾ

ਚੰਡੀਗੜ੍ਹ,23 ਅਗਸਤ(ਵਿਸ਼ਵ ਵਾਰਤਾ) ਪੰਜਾਬ ਕੇਡਰ 2007 ਬੈਚ ਦੀ ਆਈਏਐਸ ਅਧਿਕਾਰੀ ਆਨੰਦਿਤਾ ਮਿਤ੍ਰਾ ਨੇ ਅੱਜ ਚੰਡੀਗੜ੍ਹ ਨਗਰ ਨਿਗਮ ਕਮੀਸ਼ਨਰ ਦਾ ਆਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਪੰਜਾਬ ਵਿੱਚ ਕਈ ਜਿਲ੍ਹਿਆਂ ਦੀ ਡਿਪਟੀ ਕਮਿਸ਼ਨਰ ਅਤੇ ਪੰਜਾਬ ਦੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਅਤੇ ਫੂਡ ਸਪਲਾਈ ਵਿਭਾਗ ਦੇ ਡਾਇਰੈਕਟਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।






















