ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, ਮੁਲਾਜ਼ਮਾਂ ਦੇ ਡੀਏ ਵਿੱਚ 6 ਫੀਸਦੀ ਦਾ ਵਾਧਾ
ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਤੋਂ ਬਹਾਲ ਕਰਨ ਦੇ ਫੈਸਲੇ ਤੇ ਵੀ ਲੱਗੀ ਮੋਹਰ
ਚੰਡੀਗੜ੍ਹ 21 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਕੈਬਨਿਟ ਨੇ ਨੌਕਰੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਲਈ ਭਰਤੀ ਦੇ ਨਿਯਮਾਂ ਚ ਬਦਲਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦੇ ਹੋਏ ਕੈਬਨਿਟ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 6 ਫੀਸਦੀ ਦਾ ਇਜ਼ਾਫਾ ਵੀ ਕੀਤਾ ਹੈ। ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਸ਼ੁਰੂ ਕਰਨ ਦਾ ਫੈਸਲੇ ਤੇ ਵੀ ਮੋਹਰ ਲਗਾਈ ਗਈ ਹੈ। ਇਸ ਦੀ ਜਾਣਕਾਰੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ।
https://twitter.com/BhagwantMann/status/1583366994925346816?s=20&t=or2Vf6Q9pUxbi-lbOhaxsw