ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਜਾਰੀ
ਚੰਡੀਗੜ੍ਹ 21 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਜਾਰੀ ਹੈ। ਇਸ ਦੇ ਨਾਲ ਹੀ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ, ਨਾਲ ਹੀ ਬਜਟ ਸੈਸ਼ਨ ਦੀਆਂ ਤਰੀਕਾਂ ਨੂੰ ਲੈ ਕੇ ਵੀ ਹਰੀ ਝੰਡੀ ਦਿੱਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ 3 ਮਾਰਚ ਤੋਂ ਬਜਟ ਸੈਸ਼ਨ ਦੀ ਸ਼ੁਰੂਆਤ ਹੋ ਸਕਦੀ ਹੈ। ਇਸ ਦੌਰਾਨ 10 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ, ਸਰਕਾਰੀ ਚੋਪਰ ਦੇ ਪਾਇਲਟਾਂ ਦੇ ਕਾਰਜਕਾਲ ਵਿੱਚ 3 ਸਾਲ ਦਾ ਵਾਧਾ, ਨਵੀਂ ਟਰਾਂਸਪੋਰਟ ਨੀਤੀ ਅਤੇ ਲੇਬਰ ਪਾਲਿਸੀ ‘ਤੇ ਮੋਹਰ ਲੱਗ ਸਕਦੀ ਹੈ। ਇਸ ਨਾਲ ਹੀ ਪੰਜਾਬ ਦੀਆਂ ਜੇਲ੍ਹਾਂ ਚ ਬੰਦ ਕੈਦੀਆਂ ਦੀ ਰਿਹਾਈ ਦੀਆਂ ਫਾਈਲਾਂ ’ਤੇ ਵੀ ਮੋਹਰ ਲੱਗ ਸਕਦੀ ਹੈ।