ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ
ਲਏ ਜਾ ਸਕਦੇ ਹਨ ਵੱਡੇ ਫ਼ੈਸਲੇ
ਚੰਡੀਗੜ੍ਹ, 9 ਦਸੰਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ ਵੀਰਵਾਰ ਨੂੰ ਬਾਅਦ ਦੁਪਹਿਰ 3:30ਵਜੇ ਪੰਜਾਬ ਭਵਨ, ਸੈਕਟਰ-3 ਚੰਡੀਗੜ੍ਹ ਵਿਖੇ ਹੋਵੇਗੀ।

ਇਸ ਮੀਟਿੰਗ ਵਿੱਚ ਪੰਜਾਬ ਕੈਬਨਿਟ ਵੱਡੇ ਫ਼ੈਸਲੇ ਲੈ ਸਕਦੀ ਹੈ। ਇਸ ਤੋਂ ਪਹਿਲਾਂ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਫ਼ੈਸਲਾ ਕੀਤਾ ਜਾ ਚੁੱਕਾ ਹੈ, ਪਰ ਉਸ ਦਾ ਨੋਟੀਫਿਕੇਸ਼ਨ ਹਾਲੇ ਤੱਕ ਜਾਰੀ ਨਹੀਂ ਹੋਇਆ। ਜਿਸ ਕਾਰਨ ਕੱਚੇ ਮੁਲਾਜ਼ਮ ਹਾਲੇ ਵੀ ਸੜਕਾਂ ਤੇ ਸੰਘਰਸ਼ ਕਰ ਰਹੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਹੋਰ ਵੱਡਾ ਤੋਹਫਾ ਦੇ ਸਕਦੀ ਹੈ।






















