ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਜਾਰੀ
ਪੜ੍ਹੋ ਕਿਹੜੇ ਮੁੱਦਿਆਂ ਤੇ ਹੋ ਰਹੀ ਹੈ ਚਰਚਾ ਅਤੇ ਕਿਹੜੇ ਫੈਸਲਿਆਂ ਤੇ ਲੱਗ ਸਕਦੀ ਹੈ ਕੈਬਨਿਟ ਦੀ ਮੋਹਰ
ਚੰਡੀਗੜ੍ਹ,11 ਅਗਸਤ(ਵਿਸ਼ਵ ਵਾਰਤਾ)- ਪੰਜਾਬ ਕੈਬਨਿਟ ਦੀ ਅੱਜ ਇੱਕ ਅਹਿਮ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ। ਜਾਣਕਾਰੀ ਅਨੁਸਾਰ ਅੱਜ ਦੀ ਮੀਟਿੰਗ ਵਿੱਚ ਈਟੀਟੀ ਅਧਿਆਪਕਾਂ ਦੀ ਭਰਤੀ ਵਿੱਚ ਉਪਰਲੀ ਉਮਰ ਸੀਮਾ ਹੱਦ ਵਿੱਚ ਛੋਟ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ 15 ਅਗਸਤ ਮੌਕੇ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੇ ਫੈਸਲੇ ਨੂੰ ਵੀ ਕੈਬਨਿਟ ਵੱਲੋਂ ਮੰਨਜ਼ੂਰੀ ਦਿੱਤੀ ਜਾ ਸਕਦੀ ਹੈ।