ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ
ਪੜ੍ਹੋ ਕਿਹੜੇ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ 12 ਦਸੰਬਰ ( ਵਿਸ਼ਵ ਵਾਰਤਾ ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਪੁਲਿਸ ਦੀ ਸਾਲਾਨਾ ਭਰਤੀ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਵੱਡੇ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ।