ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਜਾਰੀ
ਚੰਡੀਗੜ੍ਹ 3 ਫਰਵਰੀ(ਵਿਸ਼ ਵਾਰਤਾ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਜਾਰੀ ਹੈ।ਮੀਟਿੰਗ ਸਿਵਲ ਸਕੱਤਰੇਤ ਵਿਖੇ ਹੋ ਰਹੀ ਹੈ। ਇਸ ਦੇ ਨਾਲ ਹੀ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਅੱਜ ਦੀ ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੀ ਨਵੀਂ ਉਦਯੋਗ ਪਾਲਿਸੀ ਨੂੰ ਹਰੀ ਝੰਡੀ ਮਿਲ ਸਕਦੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਾਰੀਕਾਂ ਦਾ ਵੀ ਐਲਾਨ ਹੋ ਸਕਦਾ ਹੈ।
ਇਸ ਸਭ ਤੋਂ ਇਲਾਵਾ 26 ਜਨਵਰੀ ਗਣਤੰਤਰ ਦਿਵਸ ਮੌਕੇ ਚੰਗੇ ਆਚਰਣ ਵਾਲੇ ਕੈਦੀਆਂ ਨੂੰ ਰਿਹਾਅ ਕੀਤੇ ਜਾਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ। ਅੱਜ ਦੀ ਮੀਟਿੰਗ ਵਿੱਚ ਇਸ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ।
ਇਸ ਦੇ ਨਾਲ ਹੀ ਪੁਰਾਣੀ ਪੈਂਸ਼ਨ ਸਕੀਮ, ਇਲੈਕਟ੍ਰਿਕ ਵਹੀਕਲ ਨੀਤੀ ਅਤੇ ਇਨਵੈਸਟ ਪੰਜਾਬ ਸੰਮੇਲਨ ਦੇ ਮੱਦੇਨਜ਼ਰ ਵੀ ਕਈ ਵੱਡੇ ਫੈਸਲੇ ਜਾ ਸਕਦੇ ਹਨ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਵੀ ਮੀਟਿੰਗ ਕੀਤੀ ਜਾਵੇਗੀ।