ਪੰਜਾਬ ਕੈਬਨਿਟ ਦੀ ਮਹੱਤਵਪੂਰਨ ਬੈਠਕ ਜਾਰੀ
ਬਿਜਲੀ ਅਤੇ ਪਾਣੀ ਨਾਲ ਜੁੜੇ ਕਈ ਵੱਡੇ ਫੈਸਲਿਆਂ ਤੇ ਮੋਹਰ
ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਰਜ਼ੀਆ ਸੁਲਤਾਨਾ ਵੀ ਮੀਟਿੰਗ ਵਿੱਚ ਮੌਜੂਦ

ਚੰਡੀਗੜ੍ਹ,11ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਅੱਜ ਜਾਰੀ ਹੈ। ਇਸ ਮੀਟਿੰਗ ਵਿੱਚ ਮੁਫਤ ਬਿਜਲੀ ਅਤੇ ਪਾਣੀ ਦੇ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਤਾਜਾ ਪੈਦਾ ਹੋਈ ਕੋਲੇ ਦੀ ਕਮੀ ਦੀ ਸਥਿਤੀ ਨਾਲ ਨਜਿੱਠਣ ਲਈ ਵੀ ਕੋਈ ਫੈਸਲਾ ਵਿਚਾਰਿਆ ਜਾ ਸਕਦਾ ਹੈ।
ਕਾਬਿਲੇਗੌਰ ਹੈ ਕਿ ਅੱਜ ਦੀ ਮੀਟਿੰਗ ਵਿੱਚ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਰਜ਼ੀਆ ਸੁਲਤਾਨਾ ਵੀ ਮੌਜੂਦ ਹਨ। ਜਿਸ ਤੋਂ ਸੁਭਾਵਿਕ ਹੀ ਹੈ ਕਿ ਉਹਨਾਂ ਦਾ ਅਸਤੀਫਾ ਮੁੱਖ ਮੰਤਰੀ ਵੱਲੋਂ ਮਨਜੂਰ ਨਹੀਂ ਹੋਇਆ ਹੈ।






















