ਪੰਜਾਬ ਕੈਬਨਿਟ ਦੀ ਮੀਟਿੰਗ ਅੱਜ
ਪੜ੍ਹੋ, ਕਿਥੇ ਤੇ ਕਿੰਨੇ ਵਜੇ ਹੋਵੇਗੀ ਇਹ ਬੈਠਕ ਤੇ ਕੀ ਹੋਵੇਗਾ ਅਜੰਡਾ
ਚੰਡੀਗੜ੍ਹ, 31 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀ ‘ਆਪ’ ਸਰਕਾਰ ਦੀ ਅੱਜ ਦੂਜੀ ਕੈਬਨਿਟ ਮੀਟਿੰਗ ਹੋਵੇਗੀ। ਮੰਤਰੀ ਮੰਡਲ ਦੀ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ , ਚੰਡੀਗੜ ਵਿਖੇ ਹੋਵੇਗੀ। ਮੀਟਿੰਗ ਦਾ ਅਗਾਊਂ ਅਜੰਡਾ ਕੀ ਹੋਵੇਗਾ ਇਸ ਦੀ ਕੋਈ ਜਾਣਕਾਰੀ ਨਹੀਂ ਹੈ, ਪਰ ਇਹ ਗੱਲ ਵਰਨਣਯੋਗ ਹੈ ਕਿ ਮੁੱਖ ਮੰਤਰੀ ਮਾਨ ਵੱਲੋਂ ਪਿਛਲੀ ਦਿਨੀਂ ਕਈ ਅਹਿਮ ਐਲਾਨ ਕੀਤੇ ਗਏ ਹਨ, ਜਿਨ੍ਹਾਂ ਤੇ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਮੋਹਰ ਲਗ ਸਕਦੀ ਹੈ।























