ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ
ਮੀਟਿੰਗ ਤੋਂ ਬਾਅਦ ਦਿੱਲੀ ਰਵਾਨਾ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ,2ਮਈ (ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਜਾਰੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 25 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦੇਣ ਦੇ ਫੈਸਲੇ ਤੋਂ ਇਲਾਵਾ ਰਾਸ਼ਨ ਦੀ ਹੋਮ ਡਲਿਵਰੀ ਅਤੇ ਛੋਟੇ ਟਰਾਂਸਪੋਰਟਰਾਂ ਨੂੰ ਪੈਨਲਟੀ ਤੋਂ ਛੋਟ ਦੇਣ ਵਾਲੇ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ। ਇਸ ਤੋਂ ਇਲਾਵਾ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦੇਣ ਦੇ ਫੈਸਲੇ ਨੂੰ ਵੀ ਕੈਬਨਿਟ ਵੱਲੋਂ ਮੰਨਜ਼ੂਰੀ ਦਿੱਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ ਇਸ ਸਮੇਂ ਇੱਕ ਹੋਰ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋਣਗੇ। ਮੁੱਖ ਮਤੰਰੀ ਵੱਲੋਂਂ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਹੈ। ਦੱਸ ਦਈਏ ਕਿ ਇਸ ਦੌਰਾਨ ਉਹਨਾਂ ਵੱਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਜਾ ਸਕਦੀ ਹੈ।