ਚੰਡੀਗੜ, 27 ਅਗਸਤ – ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ ਦੂਸਰਾ ਦਿਨ ਹੈ। ਇਸ ਦੌਰਾਨ ਸਦਨ ਦੀ ਕਾਰਵਾਈ ਤੋਂ ਪਹਿਲਾ 11:30 ਵਜੇ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਵਿਧਾਨ ਸਭਾ ਵਿਚ ਪੇਸ਼ ਹੋਣ ਵਾਲੇ ਵੱਖ-ਵੱਖ ਬਿੱਲਾਂ ਨੂੰ ਪ੍ਰਵਾਨਗੀ ਦਿਤੀ ਜਾਵੇਗੀ।
ਸੰਭਾਵਨਾ ਹੈ ਕਿ ਇਸ ਮੀਟਿੰਗ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉਤੇ ਚਰਚਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕਰਨ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ।