ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ
ਅਧਿਆਪਕਾਂ ਦੀ ਬਦਲੀ ਨੀਤੀ ਨੂੰ ਮਨਜ਼ੂਰੀ
ਰੱਦ ਕੀਤੇ ਗਏ ਰਾਸ਼ਨ ਕਾਰਡ ਹੋਣਗੇ ਬਹਾਲ
ਚੰਡੀਗੜ੍ਹ,24ਜਨਵਰੀ(ਵਿਸ਼ਵ ਵਾਰਤਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਕੈਬਨਿਟ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਮੀਟਿੰਗ ਅਹਿਮ ਸੀ। ਕਿਉਂਕਿ ਅਗਲਾ ਬਜਟ ਸੈਸ਼ਨ ਆ ਰਿਹਾ ਹੈ। ਅਜਿਹੇ ‘ਚ ਕਈ ਅਹਿਮ ਫੈਸਲੇ ਲਏ ਗਏ ਹਨ। 10 ਲੱਖ 77 ਹਜ਼ਾਰ ਰਾਸ਼ਨ ਕਾਰਡ ਜੋ ਪਹਿਲਾਂ ਕੱਟੇ ਗਏ ਸਨ, ਹੁਣ ਉਨ੍ਹਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਸਰਕਾਰ ਜਲਦੀ ਹੀ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਸ਼ੁਰੂ ਕਰਨ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ, ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਮਿਲੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਨੂੰ ਮਨਜ਼ੂਰੀ ਦਿੱਤੀ। ਸੀਐੱਮ ਨੇ ਸੜਕ ਸੁਰੱਖਿਆ ਫੋਰਸ (SSF) ਦੀ ਲਾਂਚਿੰਗ 27 ਜਨਵਰੀ ਨੂੰ ਕਰਨ ਦਾ ਐਲਾਨ ਕੀਤਾ। ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਨੇ ਖੁਸ਼ਖਬਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਰੇਲਵੇ ਪੰਜਾਬ ਨੂੰ ਟ੍ਰੇਨਾਂ ਦੇਣ ਲਈ ਤਿਆਰ ਹੋ ਗਿਆ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਵੱਲੋਂ ਮੀਟਿੰਗ ਵਿੱਚ ਅਧਿਆਪਕਾਂ ਦੀ ਬਦਲੀ ਨੀਤੀ ਬਦਲਾਅ ਕਰਦੇ ਹੋਏ ਨਵੀਂ ਨੀਤੀ ਉਤੇ ਮੋਹਰ ਲਗਾ ਦਿੱਤੀ ਗਈ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿਹੜੇ ਅਧਿਆਪਕ ਜਾਂ ਉਨ੍ਹਾਂ ਦੇ ਕੋਈ ਪਰਿਵਾਰ ਦਾ ਮੈਂਬਰ ਗੰਭੀਰ ਬਿਮਾਰੀ ਦਾ ਪੀੜਤ ਹੈ ਜਿਸ ਦੀ ਅਧਿਆਪਕ ਨੂੰ ਦੇਖਭਾਲ ਕਰਨੀ ਪੈਂਦੀ ਹੈ ਤਾਂ ਹੁਣ ਅਧਿਆਪਕਾਂ ਨੂੰ ਪੋਰਟਲ ਖੋਲ੍ਹਣ ਦੀ ਉਡੀਕ ਨਹੀਂ ਕਰਨੀ ਪਵੇਗੀ, ਅਧਿਆਪਕ ਆਪਣੀ ਅਰਜ਼ੀਆਂ ਦੇ ਕੇ ਵੀ ਬਦਲੀ ਕਰਵਾ ਸਕਦੇ ਹਨ।