• Latest
  • Trending
ਪੰਜਾਬ ਕੈਬਨਿਟ ਵੱਲੋਂ ਕਾਰਜ ਕੁਸ਼ਲਤਾ ਵਧਾਉਣ ਲਈ 4 ਹੋਰ ਵਿਭਾਗਾਂ ਅਤੇ ਪੀ.ਪੀ.ਸੀ.ਬੀ. ਦੇ ਪੁਨਰਗਠਨ ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਵੱਲੋਂ ਕਾਰਜ ਕੁਸ਼ਲਤਾ ਵਧਾਉਣ ਲਈ 4 ਹੋਰ ਵਿਭਾਗਾਂ ਅਤੇ ਪੀ.ਪੀ.ਸੀ.ਬੀ. ਦੇ ਪੁਨਰਗਠਨ ਨੂੰ ਮਨਜ਼ੂਰੀ

6 years ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

23 minutes ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

43 minutes ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

3 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

3 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

5 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

5 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

5 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

6 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

6 hours ago
Hindi News
English News
Monday, November 23, 2026
No Result
View All Result
25 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਕੈਬਨਿਟ ਵੱਲੋਂ ਕਾਰਜ ਕੁਸ਼ਲਤਾ ਵਧਾਉਣ ਲਈ 4 ਹੋਰ ਵਿਭਾਗਾਂ ਅਤੇ ਪੀ.ਪੀ.ਸੀ.ਬੀ. ਦੇ ਪੁਨਰਗਠਨ ਨੂੰ ਮਨਜ਼ੂਰੀ

March 4, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਕੈਬਨਿਟ ਵੱਲੋਂ ਕਾਰਜ ਕੁਸ਼ਲਤਾ ਵਧਾਉਣ ਲਈ 4 ਹੋਰ ਵਿਭਾਗਾਂ ਅਤੇ ਪੀ.ਪੀ.ਸੀ.ਬੀ. ਦੇ ਪੁਨਰਗਠਨ ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਵੱਲੋਂ ਕਾਰਜ ਕੁਸ਼ਲਤਾ ਵਧਾਉਣ ਲਈ 4 ਹੋਰ ਵਿਭਾਗਾਂ ਅਤੇ ਪੀ.ਪੀ.ਸੀ.ਬੀ. ਦੇ ਪੁਨਰਗਠਨ ਨੂੰ ਮਨਜ਼ੂਰੀ
ਡਾ. ਹਰਗੋਬਿੰਦ ਖੁਰਾਣਾ ਵਜ਼ੀਫਾ ਰਾਸ਼ੀ ਵਧਾ ਕੇ 3000 ਰੁਪਏ ਕਰਨ ਦੀ ਵੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 4 ਮਾਰਚ ( ਵਿਸ਼ਵ ਵਾਰਤਾ )-ਸੂਬਾ ਸਰਕਾਰ ਦੇ ਕਾਰਜਪ੍ਰਣਾਲੀ ਨੂੰ ਤਰਕਸੰਗਤ ਬਣਾ ਕੇ ਕਾਰਜ ਕੁਸ਼ਲਤਾ ਵਧਾਉਣ ਦੇ ਉਦੇਸ਼ ਦੀ ਪੂਰਤੀ ਲਈ ਪੰਜਾਬ ਕੈਬਨਿਟ ਨੇ ਅੱਜ ਇੱਥੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਸਮੇਤ ਚਾਰ ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਪੁਰਾਣੀਆਂ, ਗੈਰ-ਜ਼ਰੂਰੀ ਅਤੇ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਦੇ ਇਵਜ਼ ਵਿੱਚ ਰੋਜ਼ਗਾਰ ਲਈ ਹੋਰ ਅਸਾਮੀਆਂ ਸਿਰਜੀਆਂ ਜਾ ਸਕਣ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਕੈਬਨਿਟ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪੜਾਅ ਤਹਿਤ ਪੀ.ਪੀ.ਸੀ.ਬੀ. ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰ, ਵਾਤਾਵਰਣ ਅਤੇ ਮੌਸਮੀ ਤਬਦੀਲੀ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗਾਂ ਦਾ ਪੁਨਰਗਠਨ ਕੀਤਾ ਜਾਵੇਗਾ।
ਪ੍ਰਸ਼ਾਸਨਿਕ ਵਿਭਾਗ ਦੇ ਪੁਨਰਗਠਨ ਨਾਲ 56 ਨਵੀਆਂ ਅਸਾਮੀਆਂ ਸਿਰਜਣ ਦੇ ਨਾਲ 75 ਪੁਰਾਣੀਆਂ ਗੈਰ ਜ਼ਰੂਰੀ ਅਸਾਮੀਆਂ ਖਤਮ ਕੀਤੀਆਂ ਜਾਣਗੀਆਂ। ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਆਦਿ ਰਾਹੀਂ ਕਾਡਰਾਂ ਵਿੱਚ 20 ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ। ਪੁਨਰਗਠਨ ਨਾਲ ਵਿਭਾਗ ਦੇ ਸੁਧਾਰ ਏਜੰਡੇ ਨੂੰ ਮਜ਼ਬੂਤੀ ਮਿਲੇਗੀ ਜਿਸ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਪ੍ਰਬੰਧਨ ਲਈ ਲੱਗਦਾ ਸਮਾਂ ਘਟੇਗਾ ਅਤੇ ਡਿਜੀਟਲ ਪ੍ਰਕਿਰਿਆ ਜ਼ਰੀਏ ਸਰਕਾਰ ਦੀ ਜਵਾਬਦੇਹੀ ਅਤੇ ਪਾਰਦਰਸ਼ਤਾ ਵਧੇਗੀ। ਰੈਸ਼ਨੇਲਾਈਜੇਸ਼ਨ ਇਸ ਤੱਥ ਨੂੰ ਵੀ ਧਿਆਨ ਵਿੱਚ ਰੱਖਦੀ ਹੈ ਕਿ ਵਿਭਾਗ ਦੀ ਭੂਮਿਕਾ ਹੁਣ ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ (ਪੀ.ਐਸ.ਜੀ.ਜੀ.) ਦੁਆਰਾ ਚਲਾਏ ਗਏ ਈ-ਗਵਰਨੈਂਸ ਪ੍ਰਾਜੈਕਟਾਂ ਦੀ ਨਿਗਰਾਨੀ ਤੱਕ ਸੀਮਤ ਹੈ।
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਜੋ ਕਿ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਸੂਬੇ ਦੇ ਨੌਜਵਾਨਾਂ ਦੀ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਵਚਨਬੱਧ ਹੈ, ਵੱਲੋਂ 57 ਮੌਜੂਦਾ ਸੰਦਰਭਹੀਣ ਅਸਾਮੀਆਂ ਦੀ ਥਾਂ ‘ਤੇ ਵੱਖ-ਵੱਖ ਕਾਡਰਾਂ ਦੀਆਂ 29 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਵੇਲੇ ਵਿਭਾਗ ਕੋਲ ਵੱਖ-ਵੱਖ ਕਾਡਰਾਂ ਦੀਆਂ 615 ਮਨਜ਼ੂਰਸ਼ੁਦਾ ਅਸਾਮੀਆਂ ਹਨ ਜਿਨ੍ਹਾਂ ਵਿਚੋਂ 369 ਭਰੀਆਂ ਗਈਆਂ ਹਨ।
ਵਾਤਾਵਰਣ ਤੇ ਮੌਸਮੀ ਤਬਦੀਲੀ ਡਾਇਰੈਕਟੋਰੇਟ (ਡੀ.ਈ.ਸੀ.ਸੀ.) ਦੇ ਪੁਨਰਗਠਨ ਤਹਿਤ ਸਰਕਾਰ ਦਾ ਉਦੇਸ਼ 24 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ ਅਤੇ 7 ਅਸਾਮੀਆਂ ਨੂੰ ਖਤਮ ਕਰਕੇ ਸੂਬੇ ਦੀ ਵਾਤਾਵਰਣ ਸਬੰਧੀ ਕਾਰਜ ਯੋਜਨਾ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨਾ ਹੈ ਤਾਂ ਜੋ ਸਾਫ ਹਵਾ, ਸਾਫ ਤੇ ਸਵੱਛ ਦਰਿਆ, ਰਹਿੰਦ-ਖੂੰਹਦ ਪ੍ਰਬੰਧਨ, ਸੁਹਾਵੇਂ ਵਾਤਾਵਰਣ, ਮੌਸਮੀ ਤਬਦੀਲੀ ਅਤੇ ਸੰਬੰਧਤ ਨੀਤੀਗਤ ਮਾਮਲਿਆਂ ਨੂੰ ਯਕੀਨੀ ਬਣਾਇਆ ਜਾ ਸਕੇ। ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵਿੱਚ 2 ਪੁਰਾਣੀਆਂ ਅਸਾਮੀਆਂ ਦੀ ਥਾਂ 2 ਨਵੀਆਂ ਅਸਾਮੀਆਂ ਨਾਲ ਪ੍ਰਦੂਸ਼ਣ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਸਹੀ ਅਕਾਰ ਅਤੇ ਬਿਹਤਰ ਕਾਰਜਸ਼ੀਲਤਾ ਪ੍ਰਦਾਨ ਕਰਨ ਵਿੱਚ ਅਗਵਾਈ ਮਿਲੇਗੀ।
ਸਕਾਲਰਸ਼ਿਪ ਵਿੱਚ ਵਾਧਾ
ਸਰਕਾਰੀ ਸਕੂਲਾਂ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਤ$ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਦੀ ਰਕਮ 2500 ਰੁਪਏ ਤੋਂ ਵਧਾ ਕੇ 3000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ 1 ਅਗਸਤ, 2013 ਤੋਂ ਚਲਾਈ ਜਾ ਰਹੀ ਇਸ ਯੋਜਨਾ ਵਿਚ ਕੀਤੀ ਸੋਧ ਅਨੁਸਾਰ ਹੁਣ 80 ਫੀਸਦੀ ਅੰਕਾਂ ਦੀ ਬਜਾਏ 90 ਫੀਸਦੀ ਜਾਂ ਇਸ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਇਸ ਦਾ ਲਾਭ ਲੈ ਸਕਣਗੇ ਜਿਸ ਨਾਲ ਵਿਦਿਆਰਥੀ ਬਿਹਤਰ ਕਾਰਗੁਜ਼ਾਰੀ ਦਿਖਾਉਣ ਲਈ ਉਤਸ਼ਾਹਤ ਹੋਣਗੇ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਚਲਾਏ ਆਦਰਸ਼ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬੋਰਡ ਦੁਆਰਾ ਵਜੀਫੇ ਆਪਣੇ ਫੰਡਾਂ ਵਿਚੋਂ ਦਿੱਤੇ ਜਾਣਗੇ।
ਗ੍ਰਾਂਟਾਂ ਅਤੇ ਕੈਗ ਆਡਿਟ ਰਿਪੋਰਟਾਂ ਲਈ ਅਨੁਪੂਰਕ ਮੰਗਾਂ ਨੂੰ ਸਦਨ ਵਿੱਚ ਪੇਸ਼ ਕਰਨ ਦੀ ਮਨਜ਼ੂਰੀ
ਇਕ ਹੋਰ ਫੈਸਲੇ ਵਿਚ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਸਾਲ 2018-19 ਲਈ ਕੈਗ (ਸੀ.ਏ.ਜੀ.) ਆਡਿਟ ਰਿਪੋਰਟਾਂ ਦੇ ਨਾਲ ਸਾਲ 2020-21 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ ਦੀ ਪੇਸ਼ਕਾਰੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸਦਨ ਵਿਚ 31 ਮਾਰਚ, 2019 ਨੂੰ ਖਤਮ ਹੋਏ ਸਾਲ ਲਈ ਵਿੱਤੀ ਲੇਖੇ ਅਤੇ ਨਮਿੱਤਣ ਬਿੱਲ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦਿੱਤੀ ਗਈ।
ਸਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਮਨਜ਼ੂਰੀ
ਮੰਤਰੀ ਮੰਡਲ ਵੱਲੋਂ ਸਾਲ 2017-2018 ਅਤੇ 2018-19 ਲਈ ਨਗਰ ਅਤੇ ਸਹਿਰੀ ਯੋਜਨਾਬੰਦੀ ਵਿਭਾਗ ਦੀਆਂ ਸਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਮੰਤਰੀ ਮੰਡਲ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਐਕਟ ਵਿੱਚ ਸੋਧ ਨੂੰ ਪ੍ਰਵਾਨਗੀ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਐਕਟ-1969 ਦਾ ਦਾਇਰਾ ਵਧਾਉਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਮੁਖੀਆਂ ਨਾਲ-ਨਾਲ ਸਰਕਾਰੀ ਸਕੂਲਾਂ ਦੇ ਸੂਬਾਈ ਅਤੇ ਕੌਮੀ ਐਵਾਰਡ ਪ੍ਰਾਪਤ ਪ੍ਰਿੰਸੀਪਲ ਤੇ ਹੈੱਡਮਾਸਟਰ ਬੋਰਡ ਦੀ ਮੈਂਬਰਸ਼ਿਪ ਲਈ ਨਾਮਜ਼ਦ ਹੋਣ ਦੇ ਯੋਗ ਹੋਣਗੇ। ਮੌਜੂਦਾ ਨਿਯਮ ਸਿਰਫ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ/ਮੁਖੀਆਂ ਨੂੰ ਹੀ ਬੋਰਡ ਦੇ ਮੈਂਬਰ ਬਣਨ ਦੀ ਇਜਾਜ਼ਤ ਦਿੰਦੇ ਹਨ। ਇਸ ਸਬੰਧੀ ਐਕਟ ਦੀ ਧਾਰਾ 4 (1) (ਬੀ) ਤਹਿਤ ਕੈਟਾਗਰੀ (iv) (v) ਤੇ (vi) ਵਿੱਚ ਸੋਧਾਂ ਕੀਤੀਆਂ ਗਈਆਂ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

Most Popular

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

by Navjot
2 weeks ago
0

  ਅਬੂ ਧਾਬੀ, 9 ਨਵੰਬਰ (ਵਿਸ਼ਵ ਵਾਰਤਾ) ਅਮੀਰਾਤ ਨਿਊਜ਼ ਏਜੰਸੀ ਨੇ ਐਤਵਾਰ ਨੂੰ ਰਿਪੋਰਟ ਦਿੱਤੀ ਕਿ ਓਮਾਨ ਸਾਗਰ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 