ਪੰਜਾਬ ਕੈਬਨਿਟ ਵੱਲੋਂ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼
ਚੰਡੀਗੜ੍ਹ, 18ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਕੈਬਨਿਟ ਨੇ ਅੱਜ ਹੋਈ ਮੀਟਿੰਗ ਵਿੱਚ 20 ਸਰਕਾਰੀ ਗਊਸ਼ਾਲਾਵਾਂ ਸਮੇਤ ਰਜਿਸਟਰਡ (ਤਸਦੀਕਸ਼ੁਦਾ) ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਇਸ ਕਦਮ ਦਾ ਮੰਤਵ ਗਊਸ਼ਾਲਾਵਾਂ ਨੂੰ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਖੁੱਲ੍ਹਦਿਲੀ ਨਾਲ ਯੋਗਦਾਨ ਪਾਉਣ ਦੇ ਯੋਗ ਬਣਾਉਣਾ ਹੈ। ਇਸ ਕੰਮ ਲਈ ਪੀ.ਐਸ.ਪੀ.ਸੀ.ਐਲ. ਕੋਲ ਪਏ ਗਊ ਸੈੱਸ ਦੇ ਪੈਸੇ ਵਿੱਚੋਂ ਖ਼ਰਚ ਕੀਤਾ ਜਾਵੇਗਾ।