ਪੰਜਾਬ ਕੈਬਨਿਟ ਵੱਲੋਂ ਬਠਿੰਡਾ ਵਿੱਚ ਬਲਕ ਡਰੱਗ ਪਾਰਕ ਦੀ ਸਥਾਪਨਾ ਦੀ ਤਜਵੀਜ਼ ਵਾਪਸ ਲੈਣ ਦੀ ਸਹਿਮਤੀ
ਚੰਡੀਗੜ੍ਹ, 27ਸਤੰਬਰ(ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਨੇ ਬਠਿੰਡਾ ਵਿੱਚ ਥਰਮਲ ਪਲਾਂਟ ਦੀ ਜਗ੍ਹਾ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਤਜਵੀਜ਼ ਨੂੰ ਵਾਪਸ ਲੈਣ ਦੀ ਸਹਿਮਤੀ ਦੇ ਦਿੱਤੀ ਤਾਂ ਕਿ ਇਸ ਜ਼ਮੀਨ ਦੀ ਵਰਤੋਂ ਮਕਾਨ ਉਸਾਰੀ/ਆਧੁਨਿਕ ਰਿਹਾਇਸ਼ੀ ਕੰਪਲੈਕਸ/ਹੋਟਲ/ਕਮਰਸ਼ੀਲ ਪ੍ਰਾਜੈਕਟ ਅਤੇ ਪਲਾਸਟਿਕ ਪਾਰਕ, ਸੋਲਰ ਊਰਜਾ ਤੇ ਹੋਰ ਨਾਗਰਿਕ ਸੇਵਾਵਾਂ ਵਾਲੇ ਪ੍ਰਾਜੈਕਟਾਂ ਲਈ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਦੇਸ਼ ਵਿੱਚ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਸਕੀਮ ਅਧੀਨ ਅਕਤੂਬਰ 2020 ਵਿੱਚ ਬਠਿੰਡਾ ਵਿਖੇ ਥਰਮਲ ਪਲਾਂਟ ਵਾਲੀ ਜਗ੍ਹਾ ਉਤੇ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਤਜਵੀਜ਼ ਭੇਜੀ ਸੀ। ਡੇਢ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਇਹ ਪ੍ਰਾਜੈਕਟ ਲਟਕ ਰਿਹਾ ਹੈ ਅਤੇ ਇਸ ਲਈ ਭਾਰਤ ਸਰਕਾਰ ਦੀ ਪ੍ਰਵਾਨਗੀ ਦਾ ਇੰਤਜ਼ਾਰ ਹੈ।























