ਚਾਹਵਾਨ ਮੁਲਾਜ਼ਮ ਆਪਣੇ ਵਿਭਾਗ ਤੋਂ ਐਨ.ਓ.ਸੀ. ਲੈ ਕੇ ਟਰਾਇਲ ‘ਚ ਸ਼ਾਮਲ ਹੋਣ
ਚੰਡੀਗੜ੍ਹ, 18 ਜਨਵਰੀ (ਵਿਸ਼ਵ ਵਾਰਤਾ)- ਵਿਜੇਵਾੜਾ (ਆਧਰਾਂ ਪ੍ਰਦੇਸ਼) ਵਿਖੇ 27 ਜਨਵਰੀ ਤੋਂ 5 ਫਰਵਰੀ ਤੱਕ ਹੋਣ ਵਾਲੇ ਸਰਵ ਭਾਰਤੀ ਸਿਵਲ ਸੇਵਾਵਾਂ ਕ੍ਰਿਕਟ ਟੂਰਨਾਮੈਂਟ ਲਈ ਪੰਜਾਬ ਦੀ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ 20 ਜਨਵਰੀ ਨੂੰ 11 ਵਜੇ ਪੀ.ਸੀ.ਏ.ਸਟੇਡੀਅਮ ਮੁਹਾਲੀ ਵਿਖੇ ਹੋਣਗੇ। ਇਹ ਜਾਣਕਾਰੀ ਖੇਡ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਕਰਤਾਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ।
ਸ੍ਰੀ ਕਰਤਾਰ ਸਿੰਘ ਨੇ ਦੱਸਿਆ ਕਿ ਵਿਜੇਵਾੜਾ ਵਿਖੇ 27 ਜਨਵਰੀ ਤੋਂ 5 ਫਰਵਰੀ ਤੱਕ ਸਰਵ ਭਾਰਤੀ ਸਿਵਲ ਸੇਵਾਵਾਂ ਕ੍ਰਿਕਟ ਟੂਰਨਾਮੈਂਟ ਖੇਡਿਆ ਜਾਣਾ ਹੈ ਅਤੇ ਇਸ ਵਿੱਚ ਪੰਜਾਬ ਦੀ ਟੀਮ ਵੀ ਹਿੱਸਾ ਲਵੇਗੀ। ਉਨ੍ਹਾਂ ਦੱਸਿਆ ਕਿ ਟੀਮ ਦੀ ਚੋਣ ਲਈ 20 ਜਨਵਰੀ ਨੂੰ ਹੋਣ ਵਾਲੇ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਮੁਲਾਜ਼ਮ ਆਪੋ-ਆਪਣੇ ਵਿਭਾਗਾਂ ਪਾਸੋਂ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਐਨ.ਓ.ਸੀ. ਪ੍ਰਾਪਤ ਕਰਕੇ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ।
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...






















