• Latest
  • Trending
ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਡੀਏਪੀ ਸਪਲਾਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ 12 ਫਰਮਾਂ ਵਿਰੁੱਧ ਐਫਆਈਆਰ ਦਰਜ,ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਡੀਏਪੀ ਸਪਲਾਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ 12 ਫਰਮਾਂ ਵਿਰੁੱਧ ਐਫਆਈਆਰ ਦਰਜ,ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 minutes ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

1 hour ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

2 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

3 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

5 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

5 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

6 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

6 hours ago
Hindi News
English News
Thursday, November 12, 2026
No Result
View All Result
19 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਡੀਏਪੀ ਸਪਲਾਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ 12 ਫਰਮਾਂ ਵਿਰੁੱਧ ਐਫਆਈਆਰ ਦਰਜ,ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ

November 15, 2021
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਫ਼ਤਿਹਗੜ੍ਹ ਸਾਹਿਬ
ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਡੀਏਪੀ ਸਪਲਾਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ 12 ਫਰਮਾਂ ਵਿਰੁੱਧ ਐਫਆਈਆਰ ਦਰਜ,ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਡੀਏਪੀ ਸਪਲਾਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ 12 ਫਰਮਾਂ ਵਿਰੁੱਧ ਐਫਆਈਆਰ ਦਰਜ,ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 15 ਨਵੰਬਰ(ਵਿਸ਼ਵ ਵਾਰਤਾ):-ਡੀਏਪੀ ਦੀ ਵੱਧ ਕੀਮਤ, ਜਮਾਂਖੋਰੀ ਅਤੇ ਟੈਗਿੰਗ ਸਬੰਧੀ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ ਕਥਿਤ ਤੌਰ ‘ਤੇ ਵੱਧ ਕੀਮਤ ਵਸੂਲਣ, ਸਬਸਿਡੀ ਵਾਲੇ ਯੂਰੀਆ ਨੂੰ ਉਦਯੋਗਿਕ ਉਦੇਸ਼ਾਂ ਲਈ ਵਰਤਣ, ਹੋਰ ਉਤਪਾਦਾਂ ਦੀ ਟੈਗਿੰਗ ਅਤੇ ਅਣਅਧਿਕਾਰਤ ਵਿਕਰੀ ਪੁਆਇੰਟਾਂ ਤੋਂ ਖਾਦਾਂ ਦੀ ਵਿਕਰੀ ਵਿੱਚ ਸ਼ਾਮਲ 12 ਫਰਮਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਦੱਸਿਆ ਕਿ ਮੈਸਰਜ਼ ਮੰਡ ਖਾਦ ਸਟੋਰ, ਪਿੰਡ ਦਕੋਹਾ, ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ, ਮੈਸਰਜ਼ ਸਿੱਧੂ ਖੇਤੀ ਸਟੋਰ, ਪਿੰਡ ਦਕੋਹਾ, ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ (ਦੋਵੇਂ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ), ਮੈਸਰਜ਼ ਰਣਜੀਤ ਪੈਸਟੀਸਾਈਡਜ਼, ਪਿੰਡ ਸੰਗੋਵਾਲ, ਬਲਾਕ ਨਕੋਦਰ (ਜਲੰਧਰ) ਵਿਰੁੱਧ ਵੱਧ ਕੀਮਤ ਵਸੂਲਣ ਦੇ ਦੋਸ਼ ਅਧੀਨ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਇਹਨਾਂ ਫਰਮਾਂ ਦੇ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਨੇ ਮੈਸਰਜ਼ ਵਿਕਟਰੀ ਬਾਇਓਟੈਕ ਪ੍ਰਾਈਵੇਟ ਲਿਮਟਿਡ, ਬਲਾਕ ਸਰਦੂਲਗੜ੍ਹ (ਮਾਨਸਾ) ਵਿਰੁੱਧ ਕਥਿਤ ਤੌਰ ‘ਤੇ ਗਲਤ ਬ੍ਰਾਂਡ ਵਾਲੀ ਡੀ.ਏ.ਪੀ. ਦੀ ਵਿਕਰੀ ਕਰਨ ਲਈ ਕੇਸ ਦਰਜ ਕੀਤਾ ਅਤੇ ਫਰਮ ਦਾ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਸ੍ਰੀ ਨਾਭਾ ਨੇ ਦੱਸਿਆ ਕਿ ਮੈਸਰਜ਼ ਰਾਮ ਮੂਰਤੀ ਗੁਪਤਾ ਐਂਡ ਸੰਨਜ਼ ਫਿਲੌਰ (ਜਲੰਧਰ) ਵਿਰੁੱਧ ਕਥਿਤ ਤੌਰ ‘ਤੇ ਉਦਯੋਗਿਕ ਉਦੇਸ਼ਾਂ ਲਈ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਦੇ ਦੋਸ਼ ਵਿਚ ਐਫਆਈਆਰ ਦਰਜ ਕੀਤੀ ਗਈ ਅਤੇ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਜਾਰੀ ਹੈ। ਉਹਨਾਂ ਅੱਗੇ ਦੱਸਿਆ ਕਿ ਮੈਸਰਜ਼ ਥੂਹਾ ਪੈਸਟੀਸਾਈਡਜ਼ ਐਂਡ ਸੀਡ ਸਟੋਰ, ਜ਼ੀਰਕਪੁਰ (ਐਸ.ਏ.ਐਸ. ਨਗਰ) ਨੂੰ ਕਥਿਤ ਤੌਰ ‘ਤੇ ਡੀਏਪੀ ਨਾਲ ਹੋਰ ਉਤਪਾਦਾਂ ਦੀ ਟੈਗਿੰਗ ਕਰਨ ਵਿੱਚ ਸ਼ਾਮਲ ਪਾਇਆ ਗਿਆ ਅਤੇ ਫਰਮ ਵਿਰੁੱਧ ਐਫਆਈਆਰ ਦਰਜ ਕਰਕੇ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੈਸਰਜ਼ ਚੁੱਘ ਖਾਦ ਭੰਡਾਰ, ਜਲਾਲਾਬਾਦ, ਮੈਸਰਜ਼ ਚੁੱਘ ਟ੍ਰੇਡਿੰਗ ਕੰਪਨੀ, ਜਲਾਲਾਬਾਦ, ਮੈਸਰਜ਼ ਚੁੱਘ ਖਾਦ ਸਟੋਰ, ਜਲਾਲਾਬਾਦ, ਮੈਸਰਜ਼ ਭਾਟਾ ਕੋ-ਆਪ੍ਰੇਟਿਵ ਫਰੂਟ ਐਂਡ ਵੈਜੀਟੇਬਲ ਪ੍ਰੋਸੈਸਿੰਗ ਸਭਾ, ਜਲਾਲਾਬਾਦ ਅਤੇ ਮੈਸਰਜ਼ ਅਜੈ ਟਰੇਡਿੰਗ ਕੰਪਨੀ, ਜਲਾਲਾਬਾਦ ਨੂੰ ਕਥਿਤ ਤੌਰ ‘ਤੇ ਜਮਾਂਖੋਰੀ ਵਿੱਚ ਸ਼ਾਮਲ ਪਾਇਆ ਗਿਆ ਹੈ। ਇਨ੍ਹਾਂ ਫਰਮਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੈਸਰਜ਼ ਜਿੰਦਲ ਏਜੰਸੀ ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ) ਵੱਲੋਂ ਵੀ ਅਣ-ਅਧਿਕਾਰਤ ਵਿਕਰੀ ਪੁਆਇੰਟ ਤੋਂ ਖਾਦ ਦੀ ਵਿਕਰੀ ਕੀਤੀ ਗਈ ਹੈ। ਇਸ ਲਈ ਫਰਮ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਡੀ.ਏ.ਪੀ. ਦੀ ਜਮਾਂਖੋਰੀ/ਕਾਲਾਬਾਜ਼ਾਰੀ ਵਿਰੁੱਧ ਕਾਰਵਾਈ ਨਾ ਕਰਨ ਵਾਲੇ ਪਟਿਆਲਾ ਦੇ ਖੇਤੀਬਾੜੀ ਅਫ਼ਸਰ ਵਿਰੁੱਧ ਵੀ ਪ੍ਰਸ਼ਾਸਨਿਕ ਕਾਰਵਾਈ ਆਰੰਭੀ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
6 days ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 