ਚੰਡੀਗੜ੍ਹ : ਆਉਂਦੀ 1 ਨਵੰਬਰ ਨੂੰ ‘ਚੰਡੀਗੜ੍ਹ ਪੰਜਾਬੀ ਮੰਚ’ ਪੰਜਾਬੀ ਮਾਂ ਬੋਲੀ ਦੀ ਬਹਾਲੀ ਲਈ ਪੰਜਾਬ ਗਵਰਨਰ ਹਾਊਸ ਦਾ ਘਿਰਾਓ ਕਰਨ ਜਾ ਰਿਹਾ ਹੈ। ਲਗਾਤਾਰ ਇਸ ਮੁਹਿੰਮ ਨੂੰ ਮਿਲ ਰਹੇ ਹੁੰਗਾਰੇ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਆਪ‑ਮੁਹਾਰੇ ਲੋਕ ਚੰਡੀਗੜ੍ਹ ਪੰਜਾਬੀ ਮੰਚ ਦੇ ਜਥਾ ਮਾਰਚ ਵਿਚ ਸ਼ਾਮਲ ਹੁੰਦੇ ਗਏ। ਜ਼ਿਕਰਯੋਗ ਹੈ ਕਿ ਦੇਸ਼ ਦਾ ਚੰਡੀਗੜ੍ਹ ਇਕੋ‑ਇਕ ਅਜਿਹਾ ਸੂਬਾ ਹੈ, ਜਿਸਦੀ ਦਫਤਰੀ ਅਤੇ ਕੰਮਕਾਜ ਦੀ ਭਾਸ਼ਾ ਅੰਗਰੇਜ਼ੀ ਹੈ। ਇਸ ਲਈ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ 1 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ 17 ਵਿਚ ਵਿਸ਼ਾਲ ਰੈਲੀ ਕਰਕੇ ਪੰਜਾਬ ਗਵਰਨਰ ਹਾਊਸ ਦਾ ਘਿਰਾਓ ਕੀਤਾ ਜਾਵੇਗਾ। ਇਸ 1 ਨਵੰਬਰ ਦੇ ਘਿਰਾਓ ਦੇ ਸਬੰਧ ਵਿਚ ਲਾਮਬੰਦੀ ਕਰਨ ਲਈ ਅੱਜ ਚੰਡੀਗੜ੍ਹ ਪੰਜਾਬੀ ਮੰਚ ਨੇ ਪੇਂਡੂ ਸੰਘਰਸ਼ ਕਮੇਟੀ, ਗੁਰਦੁਆਰਾ ਪ੍ਰਬੰਧਕ ਸੰਗਠਨ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਤੇ ਹੋਰ ਸਹਿਯੋਗੀ ਸੰਗਠਨਾਂ ਨਾਲ ਮਿਲ ਕੇ ਚੰਡੀਗੜ੍ਹ ਦੇ ਵੱਖੋ‑ਵੱਖ ਸੈਕਟਰਾਂ ਅਤੇ ਗੁਰਦੁਆਰਿਆਂ ਵਿਚ ਜਿੱਥੇ ਮੀਟਿੰਗਾਂ ਕੀਤੀਆਂ, ਉਥੇ ਹੀ ਪਿੰਡ ਖੁੱਡਾ ਅਲੀਸ਼ੇਰ ਤੋਂ ਸ਼ੁਰੂ ਹੋ ਕੇ ਖੁੱਡਾ ਜੱਸੂ ਤੱਕ ਜਥਾ ਮਾਰਚ ਕੱÎਢਿਆ। ਇਸ ਜਥਾ ਮਾਰਚ ਦੀ ਅਗਵਾਈ ਚੰਡੀਗੜ੍ਹ ਪੰਜਾਬੀ ਮੰਚ ਦੇ ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ, ਪੇਂਡੂ ਸੰਘਰਸ਼ ਕਮੇਟੀ ਦੇ ਸਰਪ੍ਰਸਤ ਬਾਬਾ ਸਾਧੂ ਸਿੰਘ, ਬਾਬਾ ਗੁਰਦਿਆਲ ਸਿੰਘ, ਯੂਥ ਆਗੂ ਸੁਖਜੀਤ ਸਿੰਘ ਸੁੱਖਾ, ਗੁਰਪ੍ਰੀਤ ਸੋਮਲ, ਜੋਗਿੰਦਰ ਸਿੰਘ ਬੁੜੈਲ, ਗੁਰਨਾਮ ਸਿੰਘ ਸਿੱਧੂ, ਤਰਲੋਚਨ ਸਿੰਘ, ਸੋਹਣ ਸਿੰਘ ਤੇ ਦੀਪਕ ਸ਼ਰਮਾ ਚਨਾਰਥਲ ਸਮੇਤ ਵੱਡੀ ਗਿਣਤੀ ਵਿਚ ਸਮੂਹ ਸਹਿਯੋਗੀ ਸੰਗਠਨਾਂ ਦੇ ਅਹੁਦੇਦਾਰ ਤੇ ਮੈਂਬਰ ਕਰ ਰਹੇ ਸਨ। ਇਸ ਮੌਕੇ ‘ਤੇ ਪਿੰਡਾਂ ਅਤੇ ਸੈਕਟਰਾਂ ਦੇ ਲੋਕਾਂ ਨੇ ਬਾਹਾਂ ਖੜ੍ਹੀਆਂ ਕਰਕੇ ਹਾਮੀ ਭਰੀ ਕਿ ਆਉਂਦੀ 1 ਨਵੰਬਰ ਨੂੰ ਗਵਰਨਰ ਹਾਊਸ ਦਾ ਘਿਰਾਓ ਕਰਕੇ ਦਸ ਦੇਣਗੇ ਕਿ ਪੰਜਾਬੀ ਆਪਣੀ ਮਾਂ ਬੋਲੀ ਦੀ ਹੱਕੀ ਮੰਗ ਲਈ ਹੁਣ ਜਾਗ ਗਏ ਹਨ ਤੇ ਜਦੋਂ ਤੱਕ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਨਹੀਂ ਮਿਲ ਜਾਂਦਾ ਤਦ ਤੱਕ ਇਹ ਸੰਘਰਸ਼ ਜਾਰੀ ਰਹੇਗਾ।
Fazilka : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ ਤੇ ਮਾਰੂ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ
Fazilka : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ ਤੇ ਮਾਰੂ ਹਥਿਆਰ ਚੁੱਕ ਕੇ ਚੱਲਣ ’ਤੇ...