ਪੰਜਾਬ ‘ਚ ਪਰਾਲ਼ੀ ਸਾੜਨ ਦੇ ਕੇਸ ਘਟੇ ਜਦਕਿ ਹਰਿਆਣਾ ਤੇ UP ‘ਚ ਹੋਇਆ ਵਾਧਾ : CM ਆਤਿਸ਼ੀ
ਚੰਡੀਗੜ੍ਹ, 21ਅਕਤੂਬਰ(ਵਿਸ਼ਵ ਵਾਰਤਾ) ਦੀਵਾਲੀ ਦੇ ਆਲੇ-ਦੁਆਲੇ, ਦਿੱਲੀ-ਐਨਸੀਆਰ ਵਿੱਚ ਲੋਕਾਂ ਨੂੰ ਪ੍ਰਦੂਸ਼ਣ ਦੀ ਮਾਰ ਝੱਲਣੀ ਪੈਂਦੀ ਹੈ। ਅਜਿਹੇ ‘ਚ ਸੂਬਾ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾਂਦੇ ਹਨ ਤਾਂ ਜੋ ਪ੍ਰਦੂਸ਼ਣ ਨੂੰ ਕੰਟਰੋਲ ‘ਚ ਰੱਖਿਆ ਜਾ ਸਕੇ। ਪੰਜਾਬ ਅਤੇ ਹਰਿਆਣਾ ਵਿੱਚ ਹਰ ਸਾਲ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਕਾਰਨ ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ਵਿਗੜਦੀ ਜਾਂਦੀ ਹੈ।ਹਾਲਾਂਕਿ ਇਸ ਵਾਰ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲੇ ਘਟੇ ਹਨ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਵੀ ਪਰਾਲੀ ਸਾੜਨ ਦੇ ਮੁੱਦੇ ਤੇ ਕਿਹਾ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੇਸ ਘਟੇ ਹਨ, ਜਦਕਿ ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਇਹ ਮਾਮਲੇ ਵਧੇ ਹਨ।