• Latest
  • Trending
ਪੰਜਾਬ ਚੋਣਾਂ ਤੋਂ ਪਹਿਲਾਂ ਸਰਹੱਦ ਪਾਰੋਂ ਅੱਤਵਾਦ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨ ਸੰਘਰਸ਼ ਨੂੰ ਹੱਲ ਕਰਨ ਦੀ ਅਪੀਲ

ਪੰਜਾਬ ਚੋਣਾਂ ਤੋਂ ਪਹਿਲਾਂ ਸਰਹੱਦ ਪਾਰੋਂ ਅੱਤਵਾਦ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨ ਸੰਘਰਸ਼ ਨੂੰ ਹੱਲ ਕਰਨ ਦੀ ਅਪੀਲ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

27 minutes ago
ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

1 hour ago
ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

1 hour ago
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

2 hours ago
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

2 hours ago
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

4 hours ago
ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

4 hours ago
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

4 hours ago
India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

4 hours ago
ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

4 hours ago
Hindi News
English News
Sunday, June 7, 2026
No Result
View All Result
34 °c
Chandigarh
38 ° Mon
39 ° Tue
39 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਚੋਣਾਂ ਤੋਂ ਪਹਿਲਾਂ ਸਰਹੱਦ ਪਾਰੋਂ ਅੱਤਵਾਦ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨ ਸੰਘਰਸ਼ ਨੂੰ ਹੱਲ ਕਰਨ ਦੀ ਅਪੀਲ

July 16, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਚੋਣਾਂ ਤੋਂ ਪਹਿਲਾਂ ਸਰਹੱਦ ਪਾਰੋਂ ਅੱਤਵਾਦ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨ ਸੰਘਰਸ਼ ਨੂੰ ਹੱਲ ਕਰਨ ਦੀ ਅਪੀਲ

ਪੰਜਾਬ ਚੋਣਾਂ ਤੋਂ ਪਹਿਲਾਂ ਸਰਹੱਦ ਪਾਰੋਂ ਅੱਤਵਾਦ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨ ਸੰਘਰਸ਼ ਨੂੰ ਹੱਲ ਕਰਨ ਦੀ ਅਪੀਲ

o   ਡਰੋਨ ਸਰਗਰਮੀਆਂ ਵਧਣ ਅਤੇ ਕਿਸਾਨ ਲੀਡਰਾਂ ਨੂੰ ਅੱਤਵਾਦ ਦੇ ਖ਼ਤਰੇ ਦੇ ਸੰਦਰਭ ਵਿਚ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

  • ਮੁੱਖ ਮੰਤਰੀ ਨੇ ਸੁਚੇਤ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਭੜਕੇ ਹੋਏ ਜਜ਼ਬਾਤਾਂ ਨਾਲ ਖੇਡ ਸਕਦੀਆਂ ਸਰਹੱਦ ਪਾਰ ਦੀਆਂ ਸ਼ਕਤੀਆਂ
  • ਪ੍ਰਧਾਨ ਮੰਤਰੀ ਨਾਲ ਮਸਲੇ ਦੇ ਸਥਾਈ ਅਤੇ ਸੁਖਾਵੇਂ ਹੱਲ ਲਈ ਸਰਬ-ਪਾਰਟੀ ਵਫ਼ਦ ਦੀ ਅਗਵਾਈ ਕਰਨ ਦਾ ਪ੍ਰਸਤਾਵ ਰੱਖਿਆ

Twd

ਚੰਡੀਗੜ੍ਹ, 16 ਜੁਲਾਈ :  ਖਾਲਿਸਤਾਨੀ ਜਥੇਬੰਦੀਆਂ ਵੱਲੋਂ ਕੁਝ ਕਿਸਾਨ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਸਣੇ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਗਰੁੱਪਾਂ ਦੁਆਰਾ ਡਰੋਨ ਗਤੀਵਿਧੀਆਂ ਅਤੇ ਹੋਰ ਅੱਤਵਾਦੀ ਸਰਗਰਮੀਆਂ ਵਧਾਉਣ ਦੇ ਸਰਹੱਦ ਪਾਰ ਦੇ ਖ਼ਤਰਿਆਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨ ਤੇ ਉਨ੍ਹਾਂ ਦੇ ਮਸਲੇ ਸੁਲਝਾਉਣ ਲਈ ਉਸਾਰੂ ਯਤਨ ਕਰਨ ਦੀ ਅਪੀਲ ਕੀਤੀ ਹੈ।

        ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਵਿਚਾਰ-ਚਰਚਾ ਕਰਨ ਲਈ ਪੰਜਾਬ ਤੋਂ ਸਰਬ-ਪਾਰਟੀ ਵਫ਼ਦ ਦੀ ਅਗਵਾਈ ਕਰਨ ਦਾ ਪ੍ਰਸਤਾਵ ਰੱਖਿਆ ਤਾਂ ਕਿ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਪੀਡੀ ਸਮੱਸਿਆ ਦਾ ਸਥਾਈ ਅਤੇ ਸੁਖਾਵਾਂ ਹੱਲ ਕੱਢਿਆ ਜਾ ਸਕੇ ਕਿਉਂ ਜੋ ਇਹ ਸਾਡੇ ਸਮਾਜਿਕ ਤਾਣੇ-ਬਾਣੇ ਲਈ ਖ਼ਤਰਾ ਬਣਨ ਦੇ ਨਾਲ-ਨਾਲ ਆਰਥਿਕ ਸਰਗਰਮੀਆਂ ਉਤੇ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ।

        ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਸੁਚੇਤ ਕਰਦਿਆਂ ਕਿਹਾ ਕਿ ਪੰਜਾਬ ਨਾਲ ਲੰਮੀ ਅੰਤਰਰਾਸ਼ਟਰੀ ਸਰਹੱਦ ਲਗਦੀ ਹੋਣ ਕਰਕੇ ਸਰਹੱਦ ਪਾਰ ਦੀਆਂ ਤਾਕਤਾਂ ਸਾਡੇ ਗੌਰਵ, ਸੁਹਿਰਦ ਅਤੇ ਮਿਹਨਤਕਸ਼ ਕਿਸਾਨਾਂ ਦੇ ਭੜਕੇ ਹੋਏ ਜਜ਼ਬਾਤਾਂ ਨਾਲ ਖੇਡਣ ਦੀਆਂ ਕੋਸ਼ਿਸ਼ ਕਰ ਸਕਦੀਆਂ ਹਨ।

ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀਆਂ ਵਾਜਬ ਚਿੰਤਾਵਾਂ ਹੱਲ ਕੀਤੇ ਜਾਣ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਭਾਵੇਂ ਸਥਿਤੀ ਅਜੇ ਕਾਬੂ ਹੇਠ ਹੈ ਪਰ ਉਨ੍ਹਾਂ ਨੂੰ ਡਰ ਹੈ ਕਿ ਕੁਝ ਸਿਆਸੀ ਪਾਰਟੀਆਂ ਦੀ ਭੜਕਾਊ ਬਿਆਨਬਾਜ਼ੀ ਅਤੇ ਰਵੱਈਆ ਅਤੇ ਭਾਵਨਾਤਮਕ ਪ੍ਰਤੀਕਿਰਿਆਵਾਂ ਅਮਨ-ਕਾਨੂੰਨ ਦੀ ਸਥਿਤੀ ਦੀ ਸਮੱਸਿਆ ਖੜ੍ਹੀ ਕਰ ਸਕਦੀਆਂ ਹਨ ਅਤੇ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਨਾ ਪੂਰਿਆ ਜਾਣ ਵਾਲਾ ਨੁਕਸਾਨ ਪਹੁੰਚ ਸਕਦਾ ਹੈ।”

        ਮੁੱਖ ਮੰਤਰੀ ਨੇ ਇਹ ਪੱਤਰ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਵਧ ਰਹੇ ਰੋਹ ਦੇ ਮੱਦੇਨਜ਼ਰ ਲਿਖਿਆ ਗਿਆ ਹੈ ਜਿਸ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਜੂਨ ਅਤੇ ਦਸੰਬਰ, 2020 ਵਿਚ ਲਿਖੇ ਅਰਧ-ਸਰਕਾਰੀ ਪੱਤਰਾਂ ਵਿਚ ਇਸ ਦੀ ਸਮੀਖਿਆ ਕਰਨ ਲਈ ਕਹਿ ਚੁੱਕੇ ਹਨ। ਤਾਜ਼ਾ ਪੱਤਰ ਪੰਜਾਬ ਵਿਚ ਭਾਰਤ-ਪਾਕਿ ਸਰਹੱਦ ਦੇ 5-6 ਕਿਲੋਮੀਟਰ ਵਿਚ ਪੈਂਦੇ ਪਿੰਡਾਂ ਦੇ ਨਾਲ ਡਰੋਨ ਗਤੀਵਿਧੀਆਂ ਵਧਣ ਅਤੇ ਪਾਕਿਸਤਾਨ ਵੱਲੋਂ ਭਾਰਤ ਨੂੰ ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਭੇਜੇ ਜਾਣ ਦੇ ਸੰਦਰਭ ਵਿਚ ਲਿਖਿਆ ਹੈ। ਖੁਫੀਆ ਰਿਪੋਰਟਾਂ ਵਿਚ ਸੰਕੇਤ ਦਿੱਤਾ ਗਿਆ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕੁਝ ਮਹੀਨਿਆਂ ਬਾਅਦ ਹੋਣ ਕਰਕੇ ਆਈ.ਐਸ.ਆਈ. ਦੀ ਅਗਵਾਈ ਵਾਲੀਆਂ ਖਾਲਿਸਤਾਨੀ ਅਤੇ ਕਸ਼ਮੀਰੀ ਅੱਤਵਾਦੀ ਜਥੇਬੰਦੀਆਂ ਨੇੜ ਭਵਿੱਖ ਵਿਚ ਸੂਬੇ ਵਿਚ ਦਹਿਸ਼ਤੀ ਕਾਰਵਾਈਆਂ ਦੀ ਯੋਜਨਾ ਘੜ ਰਹੀਆਂ ਹਨ।

        ਆਪਣੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ-ਹਰਿਆਣਾ ਸਰਹੱਦਾਂ ਉਤੇ ਪਿਛਲੇ 7 ਮਹੀਨਿਆਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ ਅਤੇ ਸੂਬੇ ਵਿਚ ਵੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਅਤੇ ਹੁਣ ਤੱਕ ਉਨ੍ਹਾਂ ਦੇ ਪ੍ਰਦਰਸ਼ਨ ਕੁਲ-ਮਿਲਾ ਕੇ ਸ਼ਾਂਤਮਈ ਰਹੇ ਹਨ। ਉਨ੍ਹਾਂ ਕਿਹਾ, “ਇਹ ਮੰਦਭਾਗੀ ਗੱਲ ਹੈ ਕਿ ਕੇਂਦਰੀ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦਰਿਮਆਨ ਕਈ ਗੇੜਾਂ ਦੀ ਗੱਲਬਾਤ ਕਿਸੇ ਤਣ-ਪੱਤਣ ਨਹੀਂ ਲੱਗ ਸਕੀ।”

        ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਨਾਲ ਪੈਦਾ ਹੋਈ ਬੇਚੈਨੀ ਕਰਕੇ ਸੂਬੇ ਦਾ ਸਮਾਜਿਕ-ਆਰਥਿਕ ਤਾਣਾ-ਬਾਣਾ ਖ਼ਤਰੇ ਵਿਚ ਪੈਣ ਤੋਂ ਇਲਾਵਾ ਲੋਕਾਂ ਦੇ ਜਮਹੂਰੀ ਹੱਕਾਂ ਦੇ ਅਨੁਸਾਰ ਚਲਦੀਆਂ ਰੋਜ਼ਮੱਰਾ ਦੀਆਂ ਸਿਆਸੀ ਸਰਗਰਮੀਆਂ ਵੀ ਅੰਦੋਲਨ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ, ਭਾਵੇਂ ਕਿ ਸੂਬਾ ਸਰਕਾਰ ਨੇ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਪੂਰੀ ਕੋਸ਼ਿਸ਼ ਕੀਤੀ ਹੈ।

        ਕਿਸਾਨਾਂ ਨਾਲ ਜੁੜੇ ਫੌਰੀ ਧਿਆਨ ਮੰਗਦੇ ਕੁਝ ਹੋਰ ਮੁੱਦਿਆਂ ਅਤੇ ਚਿੰਤਾਵਾਂ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ 28 ਸਤੰਬਰ, 2020 ਨੂੰ ਪ੍ਰਧਾਨ ਮੰਤਰੀ ਨੂੰ ਲਿਖੇ ਆਪਣੇ ਅਰਧ-ਸਰਕਾਰੀ ਪੱਤਰ ਦਾ ਵੀ ਹਵਾਲਾ ਦਿੱਤਾ ਜਿਸ ਵਿਚ ਉਨ੍ਹਾਂ ਨੇ ਫਸਲ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਝੋਨੇ ਉਤੇ ਘੱਟੋ-ਘੱਟ ਸਮਰਥਨ ਮੁੱਲ ਤੋਂ ਇਲਾਵਾ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ ਕਿਉਂ ਜੋ ਕਿਸਾਨਾਂ ਲਈ ਬਿਨਾਂ ਕੁਝ ਖਰਚੇ ਪਰਾਲੀ ਨੂੰ ਸਾੜਨਾ ਹੀ ਇਕੋ-ਇਕ ਰਾਹ ਹੈ।

ਆਪਣੇ ਪੱਤਰ ਵਿਚ ਕਿਹਾ ਕਿ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਦੇ ਮੱਦੇਨਜ਼ਰ ਪਰਾਲੀ ਸਾੜਣ ਦੀ ਰੋਕਥਾਮ ਅਤੇ ਇਸ ਦੇ ਦੇਸ਼ ਦੇ ਇਸ ਖਿੱਤੇ ਦੇ ਲੋਕਾਂ ਦੀ ਸਿਹਤ ਉਤੇ ਮਾੜਾ ਪ੍ਰਭਾਵ ਪੈਣ ਤੋਂ ਰੋਕੇ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਵਿਵਸਥਾ ਅਤੇ ਕਣਕ-ਝੋਨੇ ਦੀ ਸਰਕਾਰੀ ਖਰੀਦ ਜਾਰੀ ਰੱਖਣ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਸਬੰਧੀ ਸਪੱਸ਼ਟ ਤੌਰ ਉਤੇ ਮੁੜ ਭਰੋਸਗੀ ਦੀ ਲੋੜ ਹੈ।ਇਸੇ ਤਰ੍ਹਾਂ ਖਾਦਾਂ ਖਾਸ ਕਰਕੇ 31 ਅਕਤੂਬਰ, 2021 ਤੋਂ ਬਾਅਦ ਫੋਸਫੇਟਿਕ ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਦੇ ਡਰ ਅਤੇ ਤੌਖਲਿਆਂ ਨੂੰ ਦੂਰ ਕਰਨ ਦੀ ਲੋੜ ਹੈ ਕਿਉਂ ਜੋ ਸੂਬੇ ਵਿਚ ਕਣਕ ਦੀ ਬਿਜਾਈ ਲਈ ਨਵੰਬਰ ਅਤੇ ਦਸੰਬਰ ਮਹੀਨੇ ਦੌਰਾਨ ਸੂਬੇ ਵਿਚ ਡੀ.ਏ.ਪੀ. ਦੀ ਲਗਪਗ 60 ਫੀਸਦੀ ਖਪਤ ਹੁੰਦੀ ਹੈ।

Tags: BREAKING NEWSCAPTAIN Amarinder SinghWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

by Jaspreet Kaur
June 7, 2026
0

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI - ਦੋਵਾਂ ਦੇਸ਼ਾਂ ਵਿਚਾਲੇ ਪੈਸੇ ਭੇਜਣਾ ਹੋਵੇਗਾ ਆਸਾਨ ਨਵੀ ਦਿੱਲੀ, 7 ਜੂਨ...

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

by Jaspreet Kaur
June 7, 2026
0

ਜਲੰਧਰ 'ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ 'ਚ ਕੈਦ! ਜਲੰਧਰ, 7 ਜੂਨ 2026 (ਵਿਸ਼ਵ ਵਾਰਤਾ): ਜਲੰਧਰ ਚ ਟ੍ਰੈਫਿਕ...

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

by Jaspreet Kaur
June 7, 2026
0

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

by Ankit
6 days ago
0

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 