ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ
ਚੰਡੀਗੜ੍ਹ 1 ਮਾਰਚ (ਵਿਸ਼ਵ ਵਾਰਤਾ) ਅੱਜ ਤੋਂ ਪੰਜਾਬ ਭਰ ਦੇ ਸਾਰੇ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 1 ਮਾਰਚ ਤੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.30 ਵਜੇ ਛੁੱਟੀ ਹੋਵੇਗੀ। ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 ‘ਤੇ ਸਾਰੀ ਛੁੱਟੀ ਹੋਵੇਗੀ।
ਕੱਲ ਮਿਤੀ 01/03/2023 ਤੋਂ 31/03/2023 ਤੱਕ ਪੰਜਾਬ ਰਾਜ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ।
ਪ੍ਰਾਇਮਰੀ ਸਕੂਲਾਂ ਵਿੱਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 ‘ਤੇ ਸਾਰੀ ਛੁੱਟੀ ਹੋਵੇਗੀ।
— Harjot Singh Bains (@harjotbains) February 28, 2023























