ਪੰਜਾਬ ‘ਚ ਐਸਐਸਪੀ ਦਫਤਰ ਦੇ ਬਾਹਰ ਲਿਖੇ ਖਾਲਿਸਤਾਨੀ ਨਾਅਰੇ
ਚੰਡੀਗੜ੍ਹ 3 ਜਨਵਰੀ(ਵਿਸ਼ਵ ਵਾਰਤਾ)- ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ, ਪੰਜਾਬ ਦੇ ਐਸਐਸਪੀ ਦੇ ਦਫ਼ਤਰ ਦੀਆਂ ਕੰਧਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਪਾਏ ਗਏ। ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਵਿਦੇਸ਼ੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਇਸ ਦੇ ਨਾਲ ਹੀ ਉਸਨੇ ਰਾਹੁਲ ਗਾਂਧੀ ਨੂੰ ਭਾਰਤ ਜੋੜੋ ਯਾਤਰਾ ਕੱਢ ਕੇ ਪੰਜਾਬ ਨਾ ਆਉਣ ਦੀ ਸਲਾਹ ਦਿੱਤੀ ਹੈ।
ਨਾਅਰੇ ਲਿਖੇ ਜਾਣ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਉਨ੍ਹਾਂ ਨੂੰ ਮਿਟਾ ਦਿੱਤਾ ਹੈ। ਇਸ ਤੋਂ ਬਾਅਦ ਹੁਣ ਨਾਅਰੇ ਲਿਖਣ ਵਾਲਿਆਂ ਨੂੰ ਫੜਨ ਲਈ ਸੀਸੀਟੀਵੀ ਸਕੈਨ ਕੀਤੇ ਜਾ ਰਹੇ ਹਨ।ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕੀਤੀ ਹੈ। ਜਿਸ ਵਿੱਚ ਉਹ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਬੰਬ ਮਿਲਣ ਦੀ ਘਟਨਾ ਨੂੰ ਖਾਲਿਸਤਾਨੀ ਪ੍ਰਚਾਰ ਕਰਾਰ ਦੇ ਰਿਹਾ ਹੈ। ਉਸਦਾ ਕਹਿਣਾ ਹੈ ਕਿ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਜ਼ੋਰ ਫੜ ਰਹੀ ਹੈ ਅਤੇ ਹਰ ਘਰ ਵਿੱਚ ਬੰਬ ਬਣ ਰਹੇ ਹਨ।