ਪੰਜਾਬ ‘ਚ ਕਈ ਥਾਵਾਂ ਤੇ ਭਾਰੀ ਮੀਂਹ ਤੇ ਗੜ੍ਹੇਮਾਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਅਹਿਮ ਮੀਟਿੰਗ
ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਕਈ ਥਾਵਾਂ ਤੇ ਭਾਰੀ ਮੀਂਹ ਤੇ ਗੜ੍ਹੇਮਾਰੀ ਹੋਈ ਹੈ, ਜਿਸ ਕਾਰਨ ਪੱਕੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਸਮੀਖਿਆ ਕਰਨ ਲਈ ਅਹਿਮ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ “ਗੜ੍ਹੇਮਾਰੀ ਦੌਰਾਨ ਪੱਕੀਆਂ ਫ਼ਸਲਾਂ ਦਾ ਜੋ ਵੀ ਨੁਕਸਾਨ ਹੋਵੇਗਾ….ਬਤੌਰ ਮੁੱਖ ਮੰਤਰੀ ਮੈਂ ਤੁਹਾਡੀ ਫ਼ਸਲ ਦੇ ਇੱਕ-ਇੱਕ ਦਾਣੇ ਦਾ ਨੁਕਸਾਨ ਪੂਰਾ ਕਰੂੰਗਾ… ਭਾਵੇਂ ਮੀਂਹ, ਝੱਖੜ, ਹਨ੍ਹੇਰੀ, ਤੂਫ਼ਾਨ ਜਾਂ ਕੋਈ ਵੀ ਕੁਦਰਤੀ ਆਫ਼ਤ ਆਵੇ… ਮੈਂ ਹਰ ਔਖੀ ਘੜੀ ਵਿੱਚ ਤੁਹਾਡੇ ਨਾਲ਼ ਖੜ੍ਹਾ ਹਾਂ…”
ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਭਰਪਾਈ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੁਦਰਤ ਅੱਗੇ ਕਿਸੇ ਦਾ ਕੋਈ ਜੋਰ ਨਹੀਂ ਹੈ।