ਪੰਜਾਬ ‘ਚ ਕੋਰੋਨਾ ਦਾ ਕਹਿਰ
ਪੜ੍ਹੋ, ਕਿੰਨੇ ਨਵੇਂ ਮਾਮਲੇ ਆਏ ਸਾਹਮਣੇ
ਚੰਡੀਗੜ੍ਹ,15ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ‘ਚ ਲੋਕ ਕੋਰੋਨਾ ਦੀ ਪਰਵਾਹ ਕੀਤੇ ਬਿਨਾਂ ਭੀੜ-ਭੜੱਕੇ ਵਾਲੇ ਬਾਜ਼ਾਰਾਂ ‘ਚ ਵੀ ਬਿਨਾਂ ਮਾਸਕ ਦੇ ਘੁੰਮ ਰਹੇ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ‘ਚ ਕੋਰੋਨਾ ਦੇ ਮਰੀਜ਼ ਦਿਨੋ-ਦਿਨ ਵੱਧ ਰਹੇ ਹਨ। ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਕੋਰੋਨਾ ਦੇ ਟੈਸਟ ਵਧਾ ਦਿੱਤੇ ਹਨ। ਸਿਹਤ ਵਿਭਾਗ ਨੇ ਸੂਬੇ ਭਰ ਵਿੱਚੋਂ 4836 ਸੈਂਪਲ ਜਾਂਚ ਲਈ ਭੇਜੇ ਸਨ। ਇਨ੍ਹਾਂ ਵਿੱਚੋਂ 4729 ਦੀ ਜਾਂਚ ਵਿੱਚ 236 ਦੇ ਨਤੀਜੇ ਪਾਜ਼ੇਟਿਵ ਆਏ ਹਨ। ਬੇਸ਼ੱਕ ਸੂਬੇ ਭਰ ‘ਚ 136 ਮਰੀਜ਼ਾਂ ਨੂੰ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਛੁੱਟੀ ਵੀ ਦੇ ਦਿੱਤੀ ਗਈ ,ਪਰ 236 ਨਵੇਂ ਕੋਰੋਨਾ ਪੀੜਤ ਮਿਲਣ ਤੋਂ ਬਾਅਦ ਪੰਜਾਬ ‘ਚ ਐਕਟਿਵ ਕੇਸਾਂ ਦੀ ਗਿਣਤੀ 1198 ਤੱਕ ਪਹੁੰਚ ਗਈ ਹੈ। ਸੂਬੇ ‘ਚ 25 ਮਰੀਜ਼ ਅਜਿਹੇ ਹਨ, ਜਿਨ੍ਹਾਂ ਦੀ ਹਾਲਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਲਾਈਫ ਸਪੋਰਟ ਸਿਸਟਮ ‘ਤੇ ਰੱਖਿਆ ਗਿਆ ਹੈ।