ਪੰਜਾਬ ‘ਚ ਕੋਰੋਨਾ ਦੀ ਰਫਤਾਰ ਫਿਰ ਵਧੀ
ਪੜ੍ਹੋ, 24 ਘੰਟਿਆਂ ਵਿੱਚ ਕਿੰਨੇ ਨਵੇਂ ਕੇਸ ਆਏ ਸਾਹਮਣੇ ਅਤੇ ਕਿੰਨੇ ਲੋਕਾਂ ਦੀ ਮੌਤ
ਚੰਡੀਗੜ੍ਹ, 15 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪੰਜਾਬ ‘ਚ 24 ਘੰਟਿਆਂ ‘ਚ 7,642 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਅੱਜ 21 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਰਾਹਤ ਦੀ ਖ਼ਬਰ ਇਹ ਹੈ ਕਿ 3,612 ਲੋਕ ਕੋਰੋਨਾ ਤੋਂ ਠੀਕ ਹੋ ਗਏ ਹਨ। ਪੰਜਾਬ ਵਿੱਚ ਹੁਣ 34,303 ਐਕਟਿਵ ਕੇਸ ਹਨ। ਦੱਸ ਦੇਈਏ ਕਿ ਲੁਧਿਆਣਾ ਵਿੱਚ ਸਭ ਤੋਂ ਵੱਧ 1,808 ਕਰੋਨਾ ਦੇ ਕੇਸ ਹਨ ਅਤੇ ਇਸ ਤੋਂ ਬਾਅਦ ਮੁਹਾਲੀ ਵਿੱਚ 1,215 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਸਕਾਰਾਤਮਕਤਾ ਦਰ ਵਧ ਕੇ 21.19 ਪ੍ਰਤੀਸ਼ਤ ਹੋ ਗਈ ਹੈ





















