• Latest
  • Trending
ਪੰਜਾਬ ‘ਚ ਕੋਵਿਡ ਜਲਦ ਹੋਵੇਗਾ ਕਾਬੂ ਹੇਠ, ਮੁੱਖ ਮੰਤਰੀ ਨਿਰੰਤਰ ਕਰ ਰਹੇ ਹਨ ਨਿਗਰਾਨੀ-ਬਲਬੀਰ ਸਿੰਘ ਸਿੱਧੂ

ਪੰਜਾਬ ‘ਚ ਕੋਵਿਡ ਜਲਦ ਹੋਵੇਗਾ ਕਾਬੂ ਹੇਠ, ਮੁੱਖ ਮੰਤਰੀ ਨਿਰੰਤਰ ਕਰ ਰਹੇ ਹਨ ਨਿਗਰਾਨੀ-ਬਲਬੀਰ ਸਿੰਘ ਸਿੱਧੂ

6 years ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

26 minutes ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

31 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

9 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

9 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

10 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

10 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

10 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

10 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

11 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

11 hours ago
Hindi News
English News
Thursday, November 19, 2026
No Result
View All Result
12 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਕੋਵਿਡ ਜਲਦ ਹੋਵੇਗਾ ਕਾਬੂ ਹੇਠ, ਮੁੱਖ ਮੰਤਰੀ ਨਿਰੰਤਰ ਕਰ ਰਹੇ ਹਨ ਨਿਗਰਾਨੀ-ਬਲਬੀਰ ਸਿੰਘ ਸਿੱਧੂ

September 22, 2020
in ਪੰਜਾਬ
ਪੰਜਾਬ ‘ਚ ਕੋਵਿਡ ਜਲਦ ਹੋਵੇਗਾ ਕਾਬੂ ਹੇਠ, ਮੁੱਖ ਮੰਤਰੀ ਨਿਰੰਤਰ ਕਰ ਰਹੇ ਹਨ ਨਿਗਰਾਨੀ-ਬਲਬੀਰ ਸਿੰਘ ਸਿੱਧੂ

-ਪਿਛਲੇ ਕੁਝ ਦਿਨਾਂ ਤੋਂ ਕੋਵਿਡ ਪੀੜਤਾਂ ਦੀ ਠੀਕ ਹੋਣ ਦੀ ਦਰ ਵਧੀ ਤੇ ਮੌਤ ਦਰ ਵੀ ਘਟੀ-ਸਿੱਧੂ
-ਕੋਵਿਡ ਤੇ ਇਲਾਜ ਪ੍ਰਬੰਧਾਂ ਬਾਰੇ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ-ਸਿਹਤ ਮੰਤਰੀ
-ਸਿਹਤ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਕੋਵਿਡ ਦੀ ਸਥਿਤੀ ਤੇ ਇਲਾਜ ਪ੍ਰਬੰਧਾਂ ਦਾ ਜਾਇਜ਼ਾ
-ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ‘ਚ ਸਿਵਲ ਸਰਜਨ ਤੇ ਜ਼ਿਲ੍ਹਾ ਸਿਹਤ ਵਿਭਾਗ ਨਾਲ ਮੀਟਿੰਗ

ਪੰਜਾਬ ‘ਚ ਕੋਵਿਡ ਜਲਦ ਹੋਵੇਗਾ ਕਾਬੂ ਹੇਠ, ਮੁੱਖ ਮੰਤਰੀ ਨਿਰੰਤਰ ਕਰ ਰਹੇ ਹਨ ਨਿਗਰਾਨੀ-ਬਲਬੀਰ ਸਿੰਘ ਸਿੱਧੂ

ਪਟਿਆਲਾ, 22 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਰਾਜ ਅੰਦਰ ਕੋਵਿਡ ਦੀ ਸਥਿਤੀ ਅੱਗੇ ਨਾਲੋਂ ਸੁਧਾਰ ਆ ਰਿਹਾ ਹੈ, ਜਿਸ ਕਰਕੇ ਪਿਛਲੇ 2 ਦਿਨਾਂ ਤੋਂ ਕੋਵਿਡ ਪੀੜਤਾਂ ਦੇ ਠੀਕ ਹੋਣ ਦੀ ਦਰ ‘ਚ ਵਾਧਾ ਹੋਣ ਦੇ ਨਾਲ-ਨਾਲ ਮੌਤ ਦਰ ‘ਚ ਵੀ ਕਮੀ ਦਰਜ ਕੀਤੀ ਗਈ ਹੈ।
ਸਿਹਤ ਮੰਤਰੀ ਸ. ਸਿੱਧੂ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ‘ਚ ਕੋਵਿਡ ਦੀ ਸਥਿਤੀ ਅਤੇ ਇਲਾਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਸਿਵਲ ਸਰਜਨ ਅਤੇ ਹੋਰ ਸੀਨੀਅਰ ਡਾਕਟਰਾਂ ਨਾਲ ਮੀਟਿੰਗ ਕਰਨ ਆਏ ਸਨ।
ਸ. ਬਲਬੀਰ ਸਿੰਘ ਸਿੱਧੂ ਨੇ ਹੋਰ ਕਿਹਾ ਕਿ ਪੰਜਾਬ ‘ਚ ਕੋਵਿਡ ਮਰੀਜਾਂ ਨੂੰ ਵੰਡੀਆਂ ਜਾਣ ਵਾਲੀਆਂ ਕਿੱਟਾਂ, ਜਿਸ ‘ਚ ਔਕਸੀਮੀਟਰ ਅਤੇ ਲੋੜੀਂਦੀਆਂ ਦਵਾਈਆਂ ਆਦਿ ਸ਼ਾਮਲ ਹੋਣਗੀਆਂ, ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ-ਦੋ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਅੰਦਰ ਆਪਣੇ ਘਰਾਂ ‘ਚ ਇਕਾਂਤਵਾਸ ਕੋਵਿਡ ਮਰੀਜਾਂ ਦੀ ਪੂਰੀ ਦੇਖਭਾਲ ਕੀਤੀ ਜਾ ਰਹੀ ਹੈ ਅਤੇ ਇਹ ਸਾਰੇ ਬਹੁਤ ਤੇਜੀ ਨਾਲ ਸਿਹਤਯਾਬ ਵੀ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਗੰਭੀਰ ਕੋਵਿਡ ਮਰੀਜਾਂ ਲਈ ਆਕਸੀਜਨ ਦੀ ਲੋੜ ਦੀ ਪੂੂਰਤੀ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਹਸਪਤਾਲਾਂ ‘ਚ ਆਕਸੀਜਨ ਦੀ ਸਪਲਾਈ ਨਿਰਵਿਘਨ ਕੀਤੀ ਜਾ ਰਹੀ ਹੈ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਆਸ ਜਤਾਈ ਕਿ ਪੰਜਾਬ ਅੰਦਰ ਕੋਵਿਡ ਦੀ ਸਥਿਤੀ ‘ਤੇ ਜਲਦ ਹੀ ਕਾਬੂ ਪਾ ਲਿਆ ਜਾਵੇਗਾ ਪਰੰਤੂ ਇਸ ਲਈ ਅਜੇ ਵੀ ਸਮਾਜ ਦੇ ਸਾਰੇ ਵਰਗਾਂ ਨੂੰ ਇਕਜੁਟ ਹੋਕੇ ਹੰਭਲਾ ਮਾਰਨ ਦੀ ਲੋੜ ਹੈ। ਸ. ਸਿੱਧੂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਮੀਡੀਆ ਲੋਕਾਂ ‘ਚ ਕੋਵਿਡ ਪ੍ਰਤੀ ਡਰ ਨੂੰ ਘੱਟ ਕਰਨ ਅਤੇ ਅਫ਼ਵਾਹਾਂ ਨੂੰ ਠੱਲ ਪਾਉਣ ਲਈ ਆਪਣੀ ਅਹਿਮ ਭੂਮਿਕਾ ਨਿਭਾਵੇ। ਉਨ੍ਹਾਂ ਕਿਹਾ ਕਿ ਮੀਡੀਆ ਦੇ ਨਾਲ-ਨਾਲ ਡਾਕਟਰਾਂ, ਪੁਲਿਸ ਸਮੇਤ ਆਮ ਲੋਕਾਂ ਨੂੰ ਵੀ ਇਕਜੁੱਟ ਹੋਣਾ ਪਵੇਗਾ।
ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੁਝ ਪੰਜਾਬ ਵਿਰੋਧੀ ਅਤੇ ਸ਼ਰਾਰਤੀ ਕਿਸਮ ਦੇ ਲੋਕ ਆਮ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਕਰਨ ਦੇ ਮਕਸਦ ਨਾਲ ਅਫ਼ਵਾਹਾਂ ਫੈਲਾ ਰਹੇ ਹਨ ਪਰੰਤੂ ਪੰਜਾਬ ਸਰਕਾਰ ਨੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੱਛੇ ਸਿਆਸੀ ਪਾਰਟੀਆਂ ਦਾ ਵੀ ਹੱਥ ਸੀ ਅਤੇ ਜਾਂਚ ਤੋਂ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਤੋਂ ਇੱਕ ਸੀਨੀਅਰ ਆਗੂ ਦਾ ਵੀ ਨਾਮ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਪਰੰਤੂ ਸਰਕਾਰ ਵੱਲੋਂ ਕੂੜ ਪ੍ਰਚਾਰ ਕਰਨ ਵਾਲੇ ਵੱਖ-ਵੱਖ 108 ਸੋਸ਼ਲ ਮੀਡੀਆ ਖਾਤੇ ਬਲਾਕ ਕਰਵਾਏ ਗਏ ਹਨ, 80 ਦੇ ਕਰੀਬ ਮੁਕੱਦਮੇ ਦਰਜ ਕਰਕੇ 54 ਵਿਅਕਤੀ ਗ੍ਰਿਫ਼ਤਾਰ ਵੀ ਕੀਤੇ ਗਏ। ਜਦੋਂਕਿ ਅਮਰੀਕਾ ਤੋਂ ਚੱਲਣ ਵਾਲੇ ਇੱਕ ਚੈਨਲ ਵਿਰੁੱਧ ਵੀ ਮਾਮਲਾ ਦਰਜ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਅਫ਼ਵਾਹਾਂ ਫੈਲਾਉਣ ਵਾਲੇ ਲੋਕਾਂ ਦੀ ਵਜ੍ਹਾ ਕਾਰਨ ਹੀ ਪੰਜਾਬ ਵਿੱਚ ਕੋਵਿਡ ਖ਼ਿਲਾਫ਼ ਚੱਲ ਰਹੀ ਮੁਹਿੰਮ ਪ੍ਰਭਾਵਤ ਹੋਈ ਜਿਸ ਦਾ ਨੁਕਸਾਨ ਆਮ ਲੋਕਾਂ ਨੂੰ ਭੁਗਤਣਾ ਪਿਆ। ਇਨ੍ਹਾਂ ਅਫਵਾਹਾਂ ਅਤੇ ਵਾਇਰਲ ਕੀਤੀਆਂ ਵਾਇਰਲ ਕੀਤੀਆਂ ਆਡੀਓ/ਵੀਡੀਓਜ ਕਰਕੇ ਲੋਕ ਟੈਸਟਿੰਗ ਕਰਵਾਉਣ ਅਤੇ ਹਸਪਤਾਲਾਂ ‘ਚ ਜਾਣ ਤੋਂ ਡਰਨ ਲੱਗੇ, ਜਿਸ ਕਰਕੇ ਲੋਕ ਹਸਪਤਾਲਾਂ ‘ਚ ਬਹੁਤ ਗੰਭੀਰ ਹੋ ਕੇ ਅਤੇ ਦੇਰੀ ਨਾਲ ਇਲਾਜ ਲਈ ਆਏ ਸਿੱਟੇ ਵਜੋਂ ਮੌਤ ਦਰ ‘ਚ ਵੀ ਵਾਧਾ ਹੋਣਾ ਸੁਭਾਵਕ ਸੀ। ਉਨ੍ਹਾਂ ਕਿਹਾ ਕਿ ਟੈਸਟਿੰਗ ਰੋਜ਼ਾਨਾ 45 ਤੋਂ 50 ਹਜ਼ਾਰ ਤੋਂ ਵਧ ਜਾਣੀ ਸੀ ਪਰੰਤੂ ਅਫ਼ਵਾਹਾਂ ਕਰਕੇ ਇਹ ਵੀ ਥੱਲੇ ਆਈ ਪਰੰਤੂ ਹੁਣ ਫੇਰ ਸੈਂਪਲਿੰਗ ਵਧੀ ਹੈ ਅਤੇ ਆਸ ਹੈ ਕਿ ਜਲਦੀ ਹੀ ਰਾਜ ਅੰਦਰ ਕੋਵਿਡ ‘ਤੇ ਕਾਬੂ ਪਾ ਲਿਆ ਜਾਵੇਗਾ।
ਸਿਹਤ ਮੰਤਰੀ ਨੇ ਪਟਿਆਲਾ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਸਮੇਤ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਬੰਧਤਾਂ ਦੇ ਟੀਮ ਵਰਕ ਨੇ ਚੰਗੇ ਨਤੀਜੇ ਸਾਹਮਣੇ ਲਿਆਂਦੇ ਹਨ ਅਤੇ ਜ਼ਿਲ੍ਹੇ ਅੰਦਰ ਕੋਵਿਡ ਮਰੀਜਾਂ ਦੀ ਗਿਣਤੀ ਤੇ ਮੌਤ ਦਰ ਹੁਣ ਘਟਣ ਵਲ ਜਾ ਰਹੀ ਹੈ। ਇੱਕ ਸਵਾਲ ਦੇ ਜਵਾਬ ‘ਚ ਸ. ਸਿੱਧੂ ਨੇ ਕਿਹਾ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ ਮਰੀਜਾਂ ਦੇ ਇਲਾਜ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਸ੍ਰੀ ਓ.ਪੀ. ਸੋਨੀ ਖ਼ੁਦ ਨਿਗਰਾਨੀ ਕਰ ਰਹੇ ਹਨ।
ਇਸ ਮੌਕੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਸਿਹਤ ਮੰਤਰੀ ਸ. ਸਿੱਧੂ ਦਾ ਸਵਾਗਤ ਕਰਦਿਆਂ ਜ਼ਿਲ੍ਹੇ ‘ਚ ਸਿਹਤ ਸੇਵਾਵਾਂ ਅਤੇ ਕੋਵਿਡ-19 ਦੀ ਸਥਿਤੀ ਬਾਰੇ ਚਾਨਣਾ ਪਾਇਆ ਤੇ ਦੱਸਿਆ ਕਿ ਜ਼ਿਲ੍ਹੇ ‘ਚ 1.35 ਲੱਖ ਟੈਸਟਿੰਗ ਹੋ ਚੁੱਕੀ ਹੈ ਜਿਸ ਵਿੱਚੋਂ 1.23 ਲੱਖ ਤੋਂ ਵਧੇਰੇ ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਮਰੀਜਾਂ ਦੇ ਠੀਕ ਹੋਣ ਦੀ ਦਰ 77 ਫੀਸਦੀ ਹੈ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮਛਲੀ ਕਲਾਂ, ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੁਰੀ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸ਼ੈਲੀ ਜੇਤਲੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਐਮ.ਐਸ. ਧਾਲੀਵਾਲ, ਮੈਡੀਕਲ ਸੁਪਰਡੈਂਟ ਡਾ. ਰੇਨੂ ਅਗਰਵਾਲ, ਸਹਾਇਕ ਸਿਹਤ ਅਫ਼ਸਰ ਡਾ. ਸੁਖਮਿੰਦਰ ਸਿੰਘ, ਡਾ. ਸੁਮਿਤ ਸਿੰਘ ਸਮੇਤ  ਹਸਪਤਾਲ ਦੇ ਡਾਕਟਰਜ ਅਤੇ ਪੈਰਾ ਮੈਡੀਕਲ ਅਮਲਾ ਵੀ ਹਾਜ਼ਰ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
2 weeks ago
0

  ਚੰਡੀਗੜ੍ਹ, 2ਨਵੰਬਰ (ਵਿਸ਼ਵ ਵਾਰਤਾ) 💫💫ਜਿੱਤਣ ਦੀ ਇੱਛਾ, ਸਫਲ ਹੋਣ ਦੀ ਤਾਂਘ, ਅਤੇ ਆਪਣੀ ਪੂਰੀ ਸਮਰੱਥਾ ਤੱਕ ਪਹੁੰਚਣ ਦੀ ਲਗਨ......

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 